15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ‘ਮੇਲਾ ਧੀਆਂ ਦਾ’ ਕਰਵਾਇਆ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਹੜੇ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥਣਾਂ ਨੂੰ ਅਪਣੀ ਅਮੀਰ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਤਹਿਤ ਵਿਸ਼ੇਸ਼ ਤੌਰ ’ਤੇ ‘ਮੇਲਾ ਧੀਆਂ ਦਾ’ ਕਰਵਾਇਆ ਗਿਆ।

ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ‘ਮੇਲਾ ਧੀਆਂ ਦਾ’ ਸਮਾਗਮ ਦੌਰਾਨ ਪੀਂਘ ਝੂਟਦੇ ਹੋਏ ਅਧਿਆਪਕ ਨਾਲ ਹਨ ਪ੍ਰਿੰ: ਡਾ. ਕੁਲਵਿੰਦਰ ਸਿੰਘ ਅਤੇ ਪੇਸ਼ਕਾਰੀ ਦਿੰਦੀਆ ਹੋਈਆ ਵਿਦਿਆਰਥਣਾਂ। ਤਸਵੀਰਾਂ : ਹਰਜੀਤ ਸਿੰਘ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਹੜੇ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥਣਾਂ ਨੂੰ ਅਪਣੀ ਅਮੀਰ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਤਹਿਤ ਵਿਸ਼ੇਸ਼ ਤੌਰ ’ਤੇ ‘ਮੇਲਾ ਧੀਆਂ ਦਾ’ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ। ਵਿਦਿਆਰਥਣਾਂ ਵਲੋਂ ਰਵਾਇਤੀ ਲੋਕ ਗੀਤ, ਘੋੜੀਆਂ, ਸੁਹਾਗ, ਸਿੱਠਣੀਆਂ ਅਤੇ ਪੰਜਾਬੀ ਲੋਕ ਨਾਚ ਗਿੱਧੇ ਦੀ ਮਨਮੋਹਕ ਪੇਸ਼ਕਾਰੀ ਨੇ ਮੌਕੇ ’ਤੇ ਮੌਜੂਦ ਸਭ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ, ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਵਲੋਂ ਚੂੜੀਆਂ, ਸੂਟ ਅਤੇ ਵੱਖ-ਵੱਖ ਘਰੇਲੂ ਵਸਤਾਂ ਦੇ ਖ਼ੂਬਸੂਰਤ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ਤੋਂ ਕਾਲਜ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਖ਼ਰੀਦਦਾਰੀ ਕੀਤੀ। ਮੇਲੇ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ ਵਿਦਿਆਰਥਣਾਂ ਵਲੋਂ ਵੰਨ-ਸੁਵੰਨੇ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਜਿਨ੍ਹਾਂ ਦਾ ਸਾਰਿਆਂ ਨੇ ਭਰਪੂਰ ਆਨੰਦ ਮਾਣਿਆ। ਇਸ ਤੋਂ ਇਲਾਵਾ, ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਰਵਾਇਤੀ ਪੀਂਘਾਂ ਝੂਟ ਕੇ ਸਾਵਣ ਅਤੇ ਮੇਲੇ ਦੇ ਮੌਸਮ ਦਾ ਭਰਪੂਰ ਆਨੰਦ ਲਿਆ ਗਿਆ।ਇਸ ਮੌਕੇ ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।ਸਟੇਜ ਦਾ ਸੰਚਾਲਨ ਵੀ ਵਿਦਿਆਰਥਣਾਂ ਵਲੋਂ ਬਹੁਤ ਹੀ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।
ਪਿਛਲੀ ਖ਼ਬਰ ਅਜੀਤ, ਜਲੰਧਰ ਕਮਲ ਜੋਤੀ ਪਬਲਿਕ ਸਕੂਲ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਅੰਮ੍ਰਿਤਸਰ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ * ਸ਼ੈਲਰ ਮਾਲਕਾਂ ਦੇ ਹਿੱਤਾਂ ਦੀ ਰਾਖੀ ਤੇ ਮੁਸ਼ਕਿਲਾਂ ਦੇ ਹੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।