15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐਕਸੈਲਸਮ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈਲਸਮ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਕਿੰਡਰਗਾਰਟਨ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ ਉਪਰੰਤ ਰਾਸ਼ਟਰੀ ਝੰਡਾ ਲਹਿਰਾਇਆ ਗਿਆ।

ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈਲਸਮ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਕਿੰਡਰਗਾਰਟਨ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ ਉਪਰੰਤ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਵਿਦਿਆਰਥੀਆਂ ਨੇ ਨਾਟਕ, ਨ੍ਰਿਤ, ਸਾਜ਼-ਸੰਗੀਤ ਅਤੇ ਯੋਗਾ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਉਤਸ਼ਾਹ ਨੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸਮਾਰੋਹ ਵਿਚ ਸ਼ਾਮਿਲ ਹੋ ਕੇ ਆਪਣੇ ਬੱਚਿਆਂ ਦੀ ਪੇਸ਼ਕਾਰੀ ਦੀ ਦਿਲੋਂ ਸ਼ਲਾਘਾ ਕੀਤੀ, ਜਿਸ ਨਾਲ ਸਮਾਰੋਹ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ। ਅੰਤ ਵਿਚ ਡਾਇਰੈਕਟਰ-ਪ੍ਰਿੰਸੀਪਲ ਗੁਨੀਤਾ ਗਰੇਵਾਲ ਨੇ ਪ੍ਰੇਰਣਾਦਾਇਕ ਸੱੰਬੋਧਨ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਯਤਨਾਂ ਦੀ ਸ਼ਲਾਘਾ ਕੀਤੀ। ਵਾਈਸ ਪ੍ਰਿੰਸੀਪਲ ਰਿਤਿਕਾ ਚੁੱਗ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਇਹ ਸਮਾਰੋਹ ਦੇਸ਼ਭਗਤੀ, ਏਕਤਾ ਅਤੇ ਅਜ਼ਾਦੀ ਦੀ ਅਟੱਲ ਭਾਵਨਾ ਨੂੰ ਸਮਰਪਿਤ ਇਕ ਯਾਦਗਾਰ ਮੌਕਾ ਬਣਿਆ, ਜਿਸ ਨੇ ਪੂਰੇ ਸਕੂਲ ਭਾਈਚਾਰੇ ਨੂੰ ਮਾਣ, ਏਕਤਾ ਅਤੇ ਖੁਸ਼ੀ ਦੇ ਜ਼ਜ਼ਬੇ ਨਾਲ ਇਕੱਠਾ ਕੀਤਾ।
ਪਿਛਲੀ ਖ਼ਬਰ ‘ ਖੋਜ ਉਤਪਾਦਕਤਾ ਵਧਾਉਣ ਦੀਆਂ ਚੁਣੌਤੀਆਂ ਅਤੇ ਸਰਬੋਤਮ ਕਾਰਜ-ਪ੍ਰਣਾਲੀਆਂ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਸੁਪਰ ਕਿੱਡਜ਼ ਐਟ ਹੋਲੀ ਹਾਰਟ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।