15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਿਸਾਨਾਂ ਵਲੋਂ ਲਟਕਦੇ ਮਸਲਿਆਂ ਨੂੰ ਲੈ ਕੇ ਲਗਾਇਆ ਧਰਨਾ ਚੌਥੇ ਦਿਨ ’ਚ ਸ਼ਾਮਿਲ ਵਰ੍ਹਦੇ ਮੀਂਹ ’ਚ ਵੀ ਡਟੇ ਰਹੇ ਕਿਸਾਨ

ਚੋਗਾਵਾਂ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪਿੰਡਾਂ ਵਿਚ ਨਾਜਾਇਜ਼ ਪਰਚਿਆਂ, ਪੀੜਤਾਂ ਦੀ ਸੁਣਵਾਈ ਨਾ ਹੋਣ, ਨਸ਼ੇ, ਚੋਰੀਆਂ, ਲੁੱਟਾਂ ਖੋਹਾਂ ਅਤੇ ਪੁਲਿਸ ਨਾਲ ਸੰਬੰਧਿਤ ਚਿਰਾਂ ਤੋਂ ਲਟਕ ਰਹੇ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਰਾਮ ਤੀਰਥ, ਚੋਗਾਵਾਂ ਅਤੇ ਲੋਪੋਕੇ ਵਲੋਂ ਲਗਾਇਆ ਪੱਕਾ ਮੋਰਚਾ ਅੱਜ ਚੌਥੇ ਦਿਨ ਵਿਚ ਸ਼ਾਮਿਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਸਕੱਤਰ ਸਿੰਘ, ਬਾਜ਼ ਸਿੰਘ ਸਾਰੰਗੜਾ, ਪ੍ਰਧਾਨ ਨਰਿੰਦਰ ਸਿੰਘ ਭਿੱਟੇਵੱਡ ਨੇ ਕਿਹਾ ਕਿ ਅੱਜ ਵਰ੍ਹਦੇ ਮੀਂਹ ਵਿਚ ਵੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਮੋਰਚਾ ਖੋਲਿਆ ਹੈ।

ਕਿਸਾਨ ਜਥੇਬੰਦੀ ਵਲੋਂ ਡੀ.ਐੱਸ.ਪੀ. ਦਫਤਰ ਚੋਗਾਵਾਂ ਅੱਗੇ ਲਗਾਏ ਧਰਨੇ ਦੌਰਾਨ ਨਾਅਰੇਬਾਜ਼ੀ ਕਰਨ ਸਮੇਂ ਕਿਸਾਨ ਆਗੂ। ਤਸਵੀਰ: ਗੁਰਵਿੰਦਰ ਸਿੰਘ ਕਲਸੀ 15-08-2026
ਚੋਗਾਵਾਂ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪਿੰਡਾਂ ਵਿਚ ਨਾਜਾਇਜ਼ ਪਰਚਿਆਂ, ਪੀੜਤਾਂ ਦੀ ਸੁਣਵਾਈ ਨਾ ਹੋਣ, ਨਸ਼ੇ, ਚੋਰੀਆਂ, ਲੁੱਟਾਂ ਖੋਹਾਂ ਅਤੇ ਪੁਲਿਸ ਨਾਲ ਸੰਬੰਧਿਤ ਚਿਰਾਂ ਤੋਂ ਲਟਕ ਰਹੇ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਰਾਮ ਤੀਰਥ, ਚੋਗਾਵਾਂ ਅਤੇ ਲੋਪੋਕੇ ਵਲੋਂ ਲਗਾਇਆ ਪੱਕਾ ਮੋਰਚਾ ਅੱਜ ਚੌਥੇ ਦਿਨ ਵਿਚ ਸ਼ਾਮਿਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਸਕੱਤਰ ਸਿੰਘ, ਬਾਜ਼ ਸਿੰਘ ਸਾਰੰਗੜਾ, ਪ੍ਰਧਾਨ ਨਰਿੰਦਰ ਸਿੰਘ ਭਿੱਟੇਵੱਡ ਨੇ ਕਿਹਾ ਕਿ ਅੱਜ ਵਰ੍ਹਦੇ ਮੀਂਹ ਵਿਚ ਵੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਮੋਰਚਾ ਖੋਲਿਆ ਹੈ। ਪਰ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ। ਕਿਸਾਨ ਆਗੂਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਲਟਕਦੇ ਮਸਲਿਆਂ ਦਾ ਜਲਦੀ ਹੱਲ ਨਾ ਕੀਤਾ ਤਾਂ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਕੁਲਜੀਤ ਸਿੰਘ ਘੰਣੂਪੁਰ ਕਾਲੇ, ਗੁਰਪ੍ਰਤਾਪ ਸਿੰਘ ਬੱਗੇ, ਸੁਰਜੀਤ ਸਿੰਘ ਬੋਪਾਰਾਏ, ਪ੍ਰਗਟ ਸਿੰਘ ਖਿਆਲਾ, ਸੋਹਣ ਸਿੰਘ ਛਿੱਡਣ, ਸੋਨੂ ਗੁਮਾਨਪੁਰਾ, ਗੁਰਦੀਪ ਸਿੰਘ, ਗੁਰਮੁਖ ਸਿੰਘ ਧੌਲ, ਅਮਰਪਾਲ ਸਿੰਘ, ਹਰਜੀਤ ਸਿੰਘ ਸ਼ਹੂਰਾ, ਬਾਬਾ ਵਰਿੰਦਰ ਸਿੰਘ ਚੋਗਾਵਾਂ, ਸਤਨਾਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਇਜਲਾਸ ਵਿਚ ਸਤਨਾਮ ਸਿੰਘ ਝੰਡੇਰ ਦੁਬਾਰਾ ਪ੍ਰਧਾਨ ਬਣੇ ਅਗਲੀ ਖ਼ਬਰ ਬਚਪਨ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਉਤਸ਼ਾਹ ਤੇ ਖ਼ੁਸ਼ੀਆਂ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।