ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਇਜਲਾਸ ਵਿਚ ਸਤਨਾਮ ਸਿੰਘ ਝੰਡੇਰ ਦੁਬਾਰਾ ਪ੍ਰਧਾਨ ਬਣੇ
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦਾ ਡੈਲੀਗੇਟ ਇਜਲਾਸ ਅੱਜ ਇਤਿਹਾਸਕ ਗੁਰਦੁਆਰਾ ਕਾਲਿਆਂ ਵਾਲਾ ਖੂਹ ਅਜਨਾਲਾ ਵਿਖੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ ਹੋਇਆ, ਜਿਸ ਵਿਚ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਸੂਬਾ ਕਮੇਟੀ ਮੈਂਬਰ ਚਮਕੌਰ ਸਿੰਘ ਰੋਡੇ ਅਬਜ਼ਰਵਰ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਜਥੇਬੰਦੀ ਦੀ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿਚ ਇਸ ਸਮੇਂ ਦੌਰਾਨ ਜਥੇਬੰਦੀ ਵਲੋਂ ਲੜੇ ਘੋਲ ਅਤੇ ਆਪਣੀਆਂ ਘਾਟਾ ਕਮਜ਼ੋਰੀਆਂ ਦੀ ਪੜਤਾਲ ਕੀਤੀ ਗਈ ਅਤੇ ਇਨ੍ਹਾਂ ਘਾਟਾਂ ਕਮੀਆਂ ਨੂੰ ਦੂਰ ਕਰਨ ਦਾ ਪ੍ਰਣ ਕੀਤਾ ਗਿਆ।
ਕ
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਇਜਲਾਸ ਦੌਰਾਨ ਨਵੇਂ ਚੁਣੇ ਅਹੁੇਦਾਰਾਂ ਨੂੰ ਸਨਮਾਨਿਤ ਕਰਨ ਸਮੇਂ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਅਬਜ਼ਰਵਰ ਚਮਕੌਰ ਸਿੰਘ ਰੋਡੇ ਤੇ ਹੋਰ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
15-08-2026
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦਾ ਡੈਲੀਗੇਟ ਇਜਲਾਸ ਅੱਜ ਇਤਿਹਾਸਕ ਗੁਰਦੁਆਰਾ ਕਾਲਿਆਂ ਵਾਲਾ ਖੂਹ ਅਜਨਾਲਾ ਵਿਖੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ ਹੋਇਆ, ਜਿਸ ਵਿਚ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਸੂਬਾ ਕਮੇਟੀ ਮੈਂਬਰ ਚਮਕੌਰ ਸਿੰਘ ਰੋਡੇ ਅਬਜ਼ਰਵਰ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਜਥੇਬੰਦੀ ਦੀ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿਚ ਇਸ ਸਮੇਂ ਦੌਰਾਨ ਜਥੇਬੰਦੀ ਵਲੋਂ ਲੜੇ ਘੋਲ ਅਤੇ ਆਪਣੀਆਂ ਘਾਟਾ ਕਮਜ਼ੋਰੀਆਂ ਦੀ ਪੜਤਾਲ ਕੀਤੀ ਗਈ ਅਤੇ ਇਨ੍ਹਾਂ ਘਾਟਾਂ ਕਮੀਆਂ ਨੂੰ ਦੂਰ ਕਰਨ ਦਾ ਪ੍ਰਣ ਕੀਤਾ ਗਿਆ। ਇਜਲਾਸ ਦੌਰਾਨ 18 ਮੈਂਬਰੀ ਜ਼ਿਲ੍ਹਾ ਕਮੇਟੀ ਚੁਣੀ ਗਈ ਜਿਸ ਵਿਚ ਸਤਨਾਮ ਸਿੰਘ ਝੰਡੇਰ ਨੂੰ ਪ੍ਰਧਾਨ, ਅਵਤਾਰ ਸਿੰਘ ਜੱਸੜ ਅਤੇ ਦਿਲਬਾਗ ਸਿੰਘ ਮਾਕੋਵਾਲ ਨੂੰ ਮੀਤ ਪ੍ਰਧਾਨ, ਰਵਿੰਦਰ ਛੱਜਲਵੱਡੀ ਨੂੰ ਸਕੱਤਰ, ਮੇਜ਼ਰ ਸਿੰਘ ਕੜਿਆਲ ਨੂੰ ਖ਼ਜ਼ਾਨਚੀ ਅਤੇ ਸੁਖਦੇਵ ਸਿੰਘ ਸਹਿੰਸਰਾ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਥੋਥੀਆ, ਸੁਖਵਿੰਦਰ ਸਿੰਘ ਕਿਆਮਪੁਰ, ਮੇਜਰ ਸਿੰਘ ਜੌਹਲ, ਗੁਰਸ਼ਰਨ ਸਿੰਘ ਰਾਣੇਵਾਲੀ, ਬਲਦੇਵ ਸਿੰਘ ਸਹਿੰਸਰਾ ਖ਼ੁਰਦ, ਬਲਜਿੰਦਰ ਸਿੰਘ ਪੰਜਗਰਾਈਆਂ ਨਿੱਝਰਾਂ, ਹਰਦੇਵ ਸਿੰਘ ਵੀਰਮ, ਯੁੱਧਵੀਰ ਸਿੰਘ ਸਰਜ਼ਾ, ਪ੍ਰਤਾਪ ਸਿੰਘ ਖੁਸੂਪੁਰਾ, ਜਸਬੀਰ ਸਿੰਘ ਉਠੀਆਂ, ਕੁਲਵਿੰਦਰ ਸਿੰਘ ਉਠੀਆ, ਸਤਨਾਮ ਸਿੰਘ ਤੱਲੇ ਅਤੇ ਮੇਜਰ ਸਿੰਘ ਕੋਟ ਕੇਸਰਾ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਚੁਣੇ ਗਏ। ਸਟੇਜ ਸਕੱਤਰ ਦੀ ਭੂਮਿਕਾ ਸੁਖਦੇਵ ਸਿੰਘ ਸਹਿੰਸਰਾ ਨੇ ਨਿਭਾਈ। ਅੰਤ ਵਿਚ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਹਾਰ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।