17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਝੰਡਾ ਲਹਿਰਾਇਆ

ਜੰਡਿਆਲਾ ਗੁਰੂ, 16 ਅਗਸਤ (ਪ੍ਰਮਿੰਦਰ ਸਿੰਘ ਜੋਸਨ ਅੰਮ੍ਰਿਤਪਾਲ ਸਿੰਘ)- ਜੰਡਿਆਲਾ ਗੁਰੂ ਵਿਚ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਿਲਾਇਆ ਗਿਆ ਅਤੇ ਨਗਰ ਕੌਂਸਲ ਦਫਤਰ ਜੰਡਿਆਲਾ ਗੁਰੂ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ (ਭਰਾਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 17-08-2026
ਜੰਡਿਆਲਾ ਗੁਰੂ, 16 ਅਗਸਤ (ਪ੍ਰਮਿੰਦਰ ਸਿੰਘ ਜੋਸਨ ਅੰਮ੍ਰਿਤਪਾਲ ਸਿੰਘ)- ਜੰਡਿਆਲਾ ਗੁਰੂ ਵਿਚ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਿਲਾਇਆ ਗਿਆ ਅਤੇ ਨਗਰ ਕੌਂਸਲ ਦਫਤਰ ਜੰਡਿਆਲਾ ਗੁਰੂ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ (ਭਰਾਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ.) ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸਕੂਲ ਆਫ ਐਮੀਨੈਂਸ ਜੰਡਿਆਲਾ ਗੁਰੂ ਦੀਆਂ ਲੜਕੀਆਂ ਨੇ ਰਾਸ਼ਟਰੀ ਗੀਤ ਗਾਇਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਭਿਆਚਾਰਕ ਪ੍ਰੋਗਰਾਮ ਗੀਤ, ਸੰਗੀਤ, ਸਕਿੱਟਾਂ ਆਦਿ ਪੇਸ਼ ਕੀਤੀਆਂ ਅਤੇ ਸ਼ਹੀਦਾਂ ਦੀ ਜੀਵਨੀ ਤੇ ਚਾਨਣਾਂ ਪਾਇਆ । ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਇਸ ਮੌਕੇ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਆਜ਼ਾਦੀ ਜੋ ਸਾਨੂੰ ਮਿਲੀ ਹੈ ਇਸ ਵਾਸਤੇ ਹਜ਼ਾਰਾਂ ਹੀ ਸੂਰਬੀਰ ਸ਼ਹੀਦਾਂ ਨੇ ਫਾਂਸੀ ਦੇ ਰੱਸਿਆਂ ਨੂੰ ਚੁੰਮਿਆ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ 80 ਪ੍ਰਤੀਸ਼ਤ ਤੋਂ ਵੀ ਉੱਪਰ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ ਜੋ ਕਿ ਬੜੇ ਮਾਣ ਵਾਲੀ ਗੱਲ ਹੈ । ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ, ਅਮਨਦੀਪ ਸਿੰਘ ਵਿਰਕ ਮੀਤ ਪ੍ਰਧਾਨ, ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ, ਪ੍ਰਭਜੋਤ ਸਿੰਘ ਵਿਰਕ, ਗੁਰਮੁਖ ਸਿੰਘ ਸਰਜਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਪਾਸੀ, ਨਰਿੰਦਰ ਸਿੰਘ, ਅਵਤਾਰ ਸਿੰਘ, ਮਨਜਿੰਦਰ ਸਿੰਘ ਹੈਪੀ, ਕੰਵਲਜੀਤ ਕੌਰ, ਅਨੰਤ ਬੀਰ ਕੌਰ, ਤੇਜਦੀਪ ਸਿੰਘ ਬਿੱਟੂ, ਮਨਪ੍ਰੀਤ ਕੌਰ, ਨਿਸ਼ਾ ਮਲਹੋਤਰਾ, ਸੁਨੈਨਾ ਰੰਧਾਵਾ, ਮਨਪ੍ਰੀਤ ਕੌਰ, ਗੁਰਮੀਤ ਕੌਰ, ਰੋਬਿਨ ਪਸਾਹਨ, ਜੈ ਦੇਵ, ਮੰਗਲ ਸਿੰਘ ਕਿਸ਼ਨਪੁਰੀ, ਜਤਿੰਦਰ ਕੁਮਾਰ, ਵਿਪਨਦੀਪ ਸਿੰਘ, ਪ੍ਰਿੰਸੀਪਲ ਜਸਬੀਰ ਸਿੰਘ ਵਿਰਕ, ਹਰਿੰਦਰ ਸਿੰਘ ਵਿਰਕ, ਵਿਜੇ ਕੁਮਾਰ ਮਲਹੋਤਰਾ, ਅਸ਼ੋਕ ਕ ੁਮਾਰ ਮਲਹੋਤਰਾ, ਯਸ਼ਪਾਲ ਸ਼ਰਮਾਂ, ਮਨਜੀਤ ਸਿੰਘ ਢੋਟ, ਮਨੀ ਅਨੇਜਾ, ਹਨੀ ਅਨੇਜਾ, ਜੈ ਤੇਜਪਾਲ, ਜਗਦੀਸ਼ ਕੁਮਾਰ ਜੱਜ, ਸੁਰੇਸ਼ ਸ਼ਰਮਾਂ, ਸੁਰਿੰਦਰ ਸਿੰਘ ਪ੍ਰਧਾਨ ਪੰਸਾਰੀ ਐਸੋਸੀਏਸ਼ਨ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਛਾਪਾ ਰਾਮ ਸਿੰਘ ’ਚ ਭਾਰੀ ਇਕੱਤਰਤਾ ਅਗਲੀ ਖ਼ਬਰ ਭਾਜਪਾ ਨੇ ਰਜੀਵ ਮਾਣਾ ਦੀ ਅਗਵਾਈ ਹੇਠ ਕੱਢੀ ਤਿਰੰਗਾ ਯਾਤਰਾ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ-ਕੰਵਰਬੀਰ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।