ਹਲਕਾ ਜੰਡਿਆਲਾ ਗੁਰੂ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ- ਡੈਨੀ ਬੰਡਾਲਾ
ਜੰਡਿਆਲਾ ਗੁਰੂ, 17 ਅਗਸਤ (ਅੰਮ੍ਰਿਤ ਪਾਲ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਵਡਾਲਾ ਜੌਹਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ । ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
ਅਜੀਤ ਡੈਸਕ
18-08-2026