18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੱਤਿਆ ਭਾਰਤੀ ਸਕੂਲ ਬੋਹਲੀਆਂ ਵਿਖੇ ਸੁਤੰਤਰਤਾ ਦਿਵਸ ਮਨਾਇਆ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸੱਤਿਆ ਭਾਰਤੀ ਸਕੂਲ ਬੋਹਲੀਆਂ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਤਿਰੰਗਾ ਝੰਡਾ ਲਹਿਰਾਇਆ ਗਿਆ।

ਅਜੀਤ ਡੈਸਕ 18-08-2026
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸੱਤਿਆ ਭਾਰਤੀ ਸਕੂਲ ਬੋਹਲੀਆਂ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਤਿਰੰਗਾ ਝੰਡਾ ਲਹਿਰਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦੇਸ਼ ਪ੍ਰਤੀ ਆਪਣੇ ਪਿਆਰ ਅਤੇ ਜਜ਼ਬੇ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਫ਼ੌਜ ਤੋਂ ਸੇਵਾਮੁਕਤ ਕਰਮਜੀਤ ਗਿੱਲ ਵਲੋਂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਕਰਨ ਅਤੇ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਅਲੂਮਨੀ ਵਿਦਿਆਰਥੀਆਂ ਨੂੰ ਵੀ ਸੱਦਾ ਦਿੱਤਾ ਗਿਆ, ਜਿਨ੍ਹਾਂ ਨੇ ਆਪਣੇ ਜੀਵਨ ਦੇ ਤਜਰਬੇ ਅਤੇ ਪ੍ਰੇਰਣਾਦਾਇਕ ਕਹਾਣੀਆਂ ਆਪਣੇ ਜੂਨੀਅਰਾਂ ਨਾਲ ਸਾਂਝੀਆਂ ਕੀਤੀਆਂ । ਇਸ ਮੌਕੇ ਮੁੱਖ ਅਧਿਆਪਕਾ ਰਾਜਵੰਤ ਕੌਰ ਵਲੋਂ ਸਕੂਲ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਅਧਿਆਪਕਾ ਰਾਜਵੰਤ ਕੌਰ, ਸੁਖਬੀਰ ਕੌਰ, ਮਨਪ੍ਰੀਤ ਕੌਰ, ਮਨਪਿੰਦਰ ਕੌਰ, ਲਵਪ੍ਰੀਤ ਪਰਿੰਜਾ, ਲਵਪ੍ਰੀਤ ਕੌਰ, ਗਗਨਦੀਪ ਕੌਰ, ਹਰਪ੍ਰੀਤ ਕੌਰ, ਰਾਕੇਸ਼ ਮਸੀਹ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖਾਲਸਾ ਕਾਲਜ ਮਹਿਤਾ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼ ਅਗਲੀ ਖ਼ਬਰ ਐੱਸ.ਜੀ.ਆਰ.ਡੀ. ਇੰਸਟੀਚਿਊਟ ਵਲੋਂ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।