19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਵਿਖੇ ਆਜ਼ਾਦੀ ਦਿਵਸ ਸਮਾਗਮ

ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਐਲੀਮੈਂਟਰੀ ਸਕੂਲ ਗੁੱਜਾਪੀਰ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਮਹਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 19-08-2026
ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਐਲੀਮੈਂਟਰੀ ਸਕੂਲ ਗੁੱਜਾਪੀਰ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਮਹਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪਿੰਡ ਦੇ ਸਰਪੰਚ ਪਲਵਿੰਦਰ ਸਿੰਘ ਗੁੱਝਾਪੀਰ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਸਮਾਗਮ ਦੌਰਾਨ ਬੱਚਿਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ, ਭਾਸ਼ਣ ਅਤੇ ਰੋਲ ਪਲੇਅ ਪੇਸ਼ ਕੀਤੇ ਗਏ । ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਸੱਚਾਈ, ਦੇਸ਼-ਪ੍ਰੇਮ, ਏਕਤਾ ਅਤੇ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਰਪੰਚ ਪਲਵਿੰਦਰ ਸਿੰਘ ਅਤੇ ਕੈਪਟਨ ਰਛਪਾਲ ਸਿੰਘ ਰਿਆੜ ਸਮੇਤ ਪਿੰਡ ਦੇ ਪਤਵੰਤੇ ਅਤੇ ਕਮਿਊਨਿਟੀ ਮੈਂਬਰਾਂ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਸਤਿੰਦਰ ਕੌਰ, ਜਸਪ੍ਰੀਤ ਕੌਰ, ਮੈਡਮ ਤਬੀਤਾ, ਮੈਡਮ ਹਰਪ੍ਰੀਤ ਕੌਰ, ਗਗਨਦੀਪ ਕੌਰ, ਮਾਸਟਰ ਕਰਮ, ਰਾਜਬੀਰ ਕੌਰ, ਮੈਡਮ ਸੁਮਨ ਸਮੇਤ ਹੋਰਨਾਂ ਸਟਾਫ਼ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ।
ਪਿਛਲੀ ਖ਼ਬਰ ਪਿੰਡ ਭੰਗਵਾਂ ਵਿਖੇ ਗੁਰਮਤਿ ਸਮਾਗਮ ਤੇ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਮੇਲਾ ਰੱਖੜ ਪੁੰਨਿਆ ਬਾਬਾ ਬਕਾਲਾ ਸਾਹਿਬ ਕਾਨਫਰੰਸ ਸੰਬੰਧੀ ਡਿੰਪਾ ਵਲੋਂ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।