19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰਮਦਾਸ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਨਗਰ ਕੌਂਂਸਲ ਪ੍ਰਧਾਨ ਅਮਨਦੀਪ ਕੌਰ ਸਿੰਧੀ ਨੇ ਨਿਭਾਈ

ਰਮਦਾਸ, 18 ਅਗਸਤ (ਜਸਵੰਤ ਸਿੰਘ ਵਾਹਲਾ)-ਆਜ਼ਾਦੀ ਦਿਵਸ ਨਗਰ ਕੌਂਸਲ ਰਮਦਾਸ ਦੇ ਦਫਤਰ ਵਿਖੇ ਮਨਾਇਆ ਗਿਆ । ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਅਮਨਦੀਪ ਕੌਰ ਸਿੰਧੀ ਵਲੋਂ ਨਿਭਾਈ ਗਈ ।

ਅਜੀਤ ਡੈਸਕ 19-08-2026
ਰਮਦਾਸ, 18 ਅਗਸਤ (ਜਸਵੰਤ ਸਿੰਘ ਵਾਹਲਾ)-ਆਜ਼ਾਦੀ ਦਿਵਸ ਨਗਰ ਕੌਂਸਲ ਰਮਦਾਸ ਦੇ ਦਫਤਰ ਵਿਖੇ ਮਨਾਇਆ ਗਿਆ । ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਅਮਨਦੀਪ ਕੌਰ ਸਿੰਧੀ ਵਲੋਂ ਨਿਭਾਈ ਗਈ । ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਰਮਦਾਸ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ । ਇਸ ਸਮੇਂ ਨਗਰ ਕੌਂਸਲ ਪ੍ਰਧਾਨ ਅਮਨਦੀਪ ਕੌਰ ਸਿੰਧੀ ਤੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ ਨੇ ਸਮੂਹ ਨਗਰ ਨਿਵਾਸੀਆਂ ਨੂੰ ਆਜ਼ਾਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਤੇ ਸ਼ਹਿਰ ਦੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਪੂਰਿਆਂ ਕਰਨ ਦਾ ਸ਼ਹਿਰ ਨਿਵਾਸੀਆਂ ਨੂੰ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ, ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਨਗਰ ਕੌਂਸਲ ਸੀਨੀਅਰ ਮੀਤ ਪ੍ਰਧਾਨ ਰਮਨਦੀਪ ਕੌਰ ਖਹਿਰਾ, ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ, ਕੌਂਸਲਰ ਤਰਵਿੰਦਰ ਸਿੰਘ ਰੰਧਾਵਾ, ਕੌਂਸਲਰ ਰਣਜੀਤ ਸਿੰਘ ਬੱਗੂ, ਕੌਂਸਲਰ ਗੌਰਵ ਭੰਡਾਰੀ, ਕੌਂਸਲਰ ਦਲਜੀਤ ਕੁਮਾਰ, ਕੌਂਸਲਰ ਕੰਵਲਜੀਤ ਕੌਰ, ਕੌਂਸਲਰ ਗੁਰਮੀਤ ਕੌਰ, ਕੌਂਸਲਰ ਪਰਮਜੀਤ ਕੌਰ ਤੋਂ ਇਲਾਵਾ ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਅੰਮ੍ਰਿਤਪਾਲ ਸਿੰਘ ਪੰਡੋਰੀ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਮਾ: ਬਲਜਿੰਦਰ ਸਿੰਘ, ਮੋਟੀਵੇਟਰ ਪੂਜਾ ਰਮਦਾਸ, ਕਲਰਕ ਧਰਮਵੀਰ, ਰਵੀ ਰਮਦਾਸ, ਭਲਵਾਨ ਰਕੇਸ਼ ਕੁਮਾਰ, ਅਮਰਜੀਤ ਸਿੰਘ, ਕੁਲਦੀਪ ਸਿੰਘ, ਲਵ ਰਮਦਾਸ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਸ਼ਹਿਰ ਨਿਵਾਸੀ ਹਾਜ਼ਰ ਸਨ। ਇਸ ਸਮੇਂ ਆਜ਼ਾਦੀ ਦਿਵਸ ਦੀ ਖੁਸ਼ੀ ਮੌਕੇ ਲੱਡੂ ਵੀ ਵੰਡੇ ਗਏ ।
ਪਿਛਲੀ ਖ਼ਬਰ ਪਿੰਡ ਗੌਰੇਨੰਗਲ ਵਿਚ ਸ਼ਾਹੀ ਇਮਾਮ ਵਲੋਂ ਮਸਜਿਦ ਦੇ ਨਿਰਮਾਣ ਦਾ ਨੀਂਹ ਪੱਥਰ ਔਜਲਾ ਨੇ ਨੇਕ ਕਾਰਜ ਲਈ ਹਰ ਸੰਭਵ ਸਹਿਯੋਗ ਦੇ... ਅਗਲੀ ਖ਼ਬਰ ਪਿੰਡ ਭੰਗਵਾਂ ਵਿਖੇ ਗੁਰਮਤਿ ਸਮਾਗਮ ਤੇ ਕਬੱਡੀ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।