19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁ: ਬਾਬਾ ਨਿਹੰਗ ਸਿੰਘ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ

ਚੋਗਾਵਾਂ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)- ਬਾਬਾ ਨਿਹੰਗ ਸਿੰਘ ਦੀ ਨਿੱਘੀ ਯਾਦ ਨੂੰ ਸਮਰਿਪਤ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਨਿਹੰਗ ਸਿੰਘ ਪਿੰਡ ਹੇਤਮਪੁਰਾ ਵਿਖੇ ਸਮੂਹ ਪਿੰਡ ਵਾਸੀ, ਐੱਨ. ਆਰ.

ਅਜੀਤ ਡੈਸਕ 19-08-2026
ਚੋਗਾਵਾਂ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)- ਬਾਬਾ ਨਿਹੰਗ ਸਿੰਘ ਦੀ ਨਿੱਘੀ ਯਾਦ ਨੂੰ ਸਮਰਿਪਤ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਨਿਹੰਗ ਸਿੰਘ ਪਿੰਡ ਹੇਤਮਪੁਰਾ ਵਿਖੇ ਸਮੂਹ ਪਿੰਡ ਵਾਸੀ, ਐੱਨ.ਆਰ.ਆਈ. ਵੀਰਾਂ ਤੇ ਮੇਲਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜੇ ਖੁੱਲ੍ਹੇ ਪੰਡਾਲ ‘ਚ ਭਾਈ ਸੰਦੀਪ ਸਿੰਘ ਚੰਦਨ ਦਾ ਕਵੀਸ਼ਰੀ ਜਥਾ, ਭਾਈ ਮਿਲਖਾ ਸਿੰਘ ਮੌਜੀ ਦਾ ਢਾਡੀ ਜਥਾ, ਭਾਈ ਸੁਲੱਖਣ ਸਿੰਘ ਰਿਆੜ ਦਾ ਕਵੀਸ਼ਰੀ ਜਥਾ ਤੇ ਭਾਈ ਸਰੂਪ ਸਿੰਘ ਕੰਡਿਆਣਾ ਦੇ ਢਾਡੀ ਜਥੇ ਨੇ ਆਈਆਂ ਹੋਈਆਂ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਜੋੜ ਮੇਲੇ ਵਿਚ ਸੰਤ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ। ਆਏ ਹੋਏ ਜਥਿਆਂ ਤੇ ਸੰਤ ਮਹਾਂਪੁਰਸ਼ਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੀਟ ’ ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਤਿੰਨ ਰੋਜ਼ਾ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।