21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 27 ਤੋਂ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਨਾਲ ਸਮਾਗਮਾਂ ਸੰਬੰਧੀ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 20 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੁੰ ਸਮਰਪਿਤ ਸੰਸਾਰ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਿਤੀ 27-28-29 ਅਗਸਤ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ ‘ਤੇ ਹਨ ਤੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲੇ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ।

ਅਜੀਤ ਡੈਸਕ 21-08-2026
ਬਾਬਾ ਬਕਾਲਾ ਸਾਹਿਬ, 20 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੁੰ ਸਮਰਪਿਤ ਸੰਸਾਰ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਿਤੀ 27-28-29 ਅਗਸਤ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ ‘ਤੇ ਹਨ ਤੇ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲੇ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ । ਇਸ ਮੌਕੇ ਸਾਬਕਾ ਵਿਧਾਇਕ ਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਦੱਸਿਆ ਕਿ ਮਿਤੀ 26 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਮਿਤੀ 28 ਅਗਸਤ ਨੂੰ ਸਵੇਰੇ 9.30 ਵਜੇ ਪੈਣਗੇ । 27 ਤੋਂ 29 ਅਗਸਤ ਤੱਕ ਤਿੰਨੋਂ ਦਿਨ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ। 30 ਅਗਸਤ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਮੁੱਖ ਰੱਖਦਿਆਂ ਆਵਾਜਾਈ ਦੇ ਪ੍ਰਬੰਧਾਂ, ਰਿਹਾਇਸ਼, ਪੀਣ ਵਾਲੇ ਪਾਣੀ ਤੇ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੰਸਰਾਜ ਸਿੰਘ ਧਿਆਨਪੁਰ, ਸੁਖਬੀਰ ਸਿੰਘ ਸੇਰੋਂ ਸਰਕਲ ਪ੍ਰਧਾਨ, ਤੇਜਿੰਦਰ ਸਿੰਘ ਅਠੌਲ਼ਾ, ਮਾਸਟਰ ਇਕਬਾਲ ਸਿੰਘ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ, ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਜਸਪਾਲ ਸਿੰਘ ਬਲਸਰਾਏ, ਭਾਈ ਪ੍ਰਭਜੀਤ ਸਿੰਘ ਬੁਤਾਲਾ ਸੈਫ ਇੰਟਰਨੈਸ਼ਨਲ, ਕਸ਼ਮੀਰ ਸਿੰਘ ਬੁੱਟਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀਬੀ ਪਰਮਜੀਤ ਕੌਰ ਖਾਲਸਾ, ਹਰਵਿੰਦਰਜੀਤ ਕੌਰ ਬਾਠ, ਤੇਜਿੰਦਰ ਕੌਰ, ਰਣਜੀਤ ਕੌਰ, ਮੈਂਬਰ ਅਜੀਤ ਸਿੰਘ, ਮੁਖਤਿਆਰ ਸਿੰਘ ਭਾਗੇਵਾਲ, ਚਾਚਾ ਮਲਕੀਅਤ ਸਿੰਘ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ, ਰਣਜੀਤ ਸਿੰਘ, ਅਮਰਜੀਤ ਸਿੰਘ ਕੋਮਲ ਢਾਡੀ, ਕੰਵਲਜੀਤ ਸਿੰਘ ਗਗੜੇਵਾਲ, ਪ੍ਰਚਾਰਕ ਮਨਜਿੰਦਰ ਸਿੰਘ, ਪੰਥਜਤਿ ਸਿੰਘ, ਹਰਜੀਤ ਸਿੰਘ ਜੰਡਿਆਲਾ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਅਮਰਜੀਤ ਸਿੰਘ ਅਕਾਊਟੈਂਟ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਨਿਰਮਲ ਸਿੰਘ ਸਟੋਰ ਕੀਪਰ, ਨਿਰੰਜਣ ਸਿੰਘ, ਗੁਰਭੇਜ ਸਿੰਘ ਕੰਗ ਸਰਾਂ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਹਰਪ੍ਰੀਤ ਸਿੰਘ ਆਨੰਦ, ਬਲਜਿੰਦਰ ਸਿੰਘ ਭੁੱਲਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅੱਗੇ ਬੀਕੇਯੂ ਏਕਤਾ ਉਗਰਾਹਾਂ ਵਲੋਂ ਵਿਸ਼ਾਲ ਧਰਨੇ ਅਗਲੀ ਖ਼ਬਰ ਸਕੂਲ ’ਚ ਨਸ਼ਿਆਂ ਤੇ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।