23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਬਾਬਾ ਬਕਾਲਾ ਕਾਨਫ਼ਰੰਸ ਸੰਬੰਧੀ ਕੋਟਲਾ ਭਰਾਵਾਂ ਵਲੋਂ ਹਲਕਾ ਜੰਡਿਆਲਾ ’ਚ ਮੀਟਿੰਗਾਂ

ਨਵਾਂ ਪਿੰਡ, 22 ਅਗਸਤ (ਜਸਪਾਲ ਸਿੰਘ)-28 ਅਗਸਤ ਨੂੰ ਬਾਬਾ ਬਕਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹੋਣ ਵਾਲੀ ‘ਪੰਥ ਬਚਾਓ, ਪੰਜਾਬ ਬਚਾਓ’ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਭਾਈ ਅਮਨਦੀਪ ਸਿੰਘ ਡੱਡੂਆਣਾ ਜ਼ਿਲ੍ਹਾ ਪ੍ਰਧਾਨ, ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਨਿਰਦੇਸ਼ਾਂ ‘ਤੇ ਡਾ. ਦਲਬੀਰ ਸਿੰਘ ਸਾਬਕਾ ਵਿਧਾਇਕ ਤੇ ਉਨ੍ਹਾਂ ਦੇ ਭਰਾ ਬਿਕਰਮਜੀਤ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਭਾਈ ਜਰਮਨਜੀਤ ਸਿੰਘ ਡੱਡੂਆਣਾ ਦੀ ਅਗਵਾਈ ‘ਚ ਹਲਕਾ ਜੰਡਿਆਲਾ ਗੁਰੂ ‘ਚ ਟਕਸਾਲੀ ਅਕਾਲੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 23-08-2026
ਨਵਾਂ ਪਿੰਡ, 22 ਅਗਸਤ (ਜਸਪਾਲ ਸਿੰਘ)-28 ਅਗਸਤ ਨੂੰ ਬਾਬਾ ਬਕਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹੋਣ ਵਾਲੀ ‘ਪੰਥ ਬਚਾਓ, ਪੰਜਾਬ ਬਚਾਓ’ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਭਾਈ ਅਮਨਦੀਪ ਸਿੰਘ ਡੱਡੂਆਣਾ ਜ਼ਿਲ੍ਹਾ ਪ੍ਰਧਾਨ, ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਨਿਰਦੇਸ਼ਾਂ ‘ਤੇ ਡਾ. ਦਲਬੀਰ ਸਿੰਘ ਸਾਬਕਾ ਵਿਧਾਇਕ ਤੇ ਉਨ੍ਹਾਂ ਦੇ ਭਰਾ ਬਿਕਰਮਜੀਤ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਭਾਈ ਜਰਮਨਜੀਤ ਸਿੰਘ ਡੱਡੂਆਣਾ ਦੀ ਅਗਵਾਈ ‘ਚ ਹਲਕਾ ਜੰਡਿਆਲਾ ਗੁਰੂ ‘ਚ ਟਕਸਾਲੀ ਅਕਾਲੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਪਿੰਡ ਡੱਡੂਆਣਾ ਵਿਖੇ ਬਲਜੀਤ ਸਿੰਘ ਸੰਧੂ ਦੇ ਗ੍ਰਹਿ ਤੇ ਕਾਬਲ ਸਿੰਘ ਦੇ ਗ੍ਰਹਿ ਗਿੱਲ ਤੇ ਨਵਾਂ ਪਿੰਡ ਆਦਿ ਵਿਖੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ‘ਵਾਰਿਸ ਪੰਜਾਬ ਦੇ’ ਦੀ 28 ਨੂੰ ਬਾਬਾ ਬਕਾਲਾ ਵਿਖੇ ਹੋਣ ਵਾਲੀ ‘ਪੰਥ ਬਚਾਓ, ਪੰਜਾਬ ਬਚਾਓ ਕਾਨਫਰੰਸ’ ‘ਚ ਪੰਥ ਤੇ ਪੰਜਾਬ ਦਰਦੀਆਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਭਾਈ ਜਰਮਨਜੀਤ ਸਿੰਘ, ਗੁਰਸ਼ਾਨ ਸਿੰਘ, ਵਿਕਰਮ ਸਿੰਘ ਤੇ ਮਹਿਤਾਬ ਸਿੰਘ ਡੱਡੂਆਣਾ, ਬਲਜੀਤ ਸਿੰਘ ਸੰਧੂ ਮੈਹਣੀਆਂ ਬ੍ਰਾਹਮਣਾ, ਸਾਬਕਾ ਸਰਪੰਚ ਕੁਲਵੰਤ ਸਿੰਘ ਗਿੱਲ, ਕਾਬਲ ਸਿੰਘ, ਜਸਬੀਰ ਸਿੰਘ, ਗੁਲਜ਼ਾਰ ਸਿੰਘ, ਮੇਜਰ ਸਿੰਘ, ਲਖਵਿੰਦਰ ਸਿੰਘ, ਤੇਜਿੰਦਰ ਸਿੰਘ, ਮਨਦੀਪ ਸਿੰਘ, ਰਵਦੀਪ ਸਿੰਘ, ਮਲੂਕ ਸਿੰਘ, ਅਕਾਸ਼ਦੀਪ ਸਿੰਘ, ਪਰਮਬੀਰ ਸਿੰਘ, ਜਤਿੰਦਰਬੀਰ ਸਿੰਘ, ਨਿਹੰਗ ਸਿੰਘ, ਦਿਲਬਾਗ ਸਿੰਘ, ਮੁਖਵੰਤ ਸਿੰਘ ਤੇ ਗੁਰਵਿੰਦਰ ਸਿੰਘ ਬੱਗਾ ਨਵਾਂ ਪਿੰਡ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਨਕਸਰ ਨਗਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਲੋਕ ਮਿਲਣੀ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਸ਼ਰਧਾਲੂਆਂ ਦੀਆਂ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।