24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

28 ਨੂੰ ਰੱਖੜ ਪੁੰਨਿਆਂ ਦੇ ਮੌਕੇ ਰਈਆ ਦਾਣਾ ਮੰਡੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ ਸ਼ੈਰੀ ਕਲਸੀ , ਦਲਬੀਰ ਸਿੰਘ ਟੌਂਗ ਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮੀਟੰਗ ’ਚ ਲਿਆ ਜਾਇਜ਼ਾ

ਰਈਆ, 23 ਅਗਸਤ (ਸ਼ਰਨਬੀਰ ਸਿੰਘ ਕੰਗ )-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ । ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਰਈਆ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ।

ਅਜੀਤ ਡੈਸਕ 24-08-2026
ਰਈਆ, 23 ਅਗਸਤ (ਸ਼ਰਨਬੀਰ ਸਿੰਘ ਕੰਗ )-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ । ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਰਈਆ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਵਿਧਾਇਕ ਟੌਂਗ ਨੇ ਦੱਸਿਆ ਕਿ ਰੱਖੜ ਪੁੰਨਿਆਂ ਦੇ ਤਿਉਹਾਰ ਨੂੰ ਸਮਰਪਿਤ ਦਾਣਾ ਮੰਡੀ ਰਈਆ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸਮਾਗਮ ਦਾਣਾ ਮੰਡੀ ਰਈਆ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ । ਵਿਧਾਇਕ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਵੀ ਸ਼ਾਮਿਲ ਹੋਣਗੇ । ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ । ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਭਲਾਈਪੁਰ ਪੂਰਬਾਂ ਵਿਖੇ ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਵਰਕਰਾਂ ਨੂੰ ਕਾਰਫਰੰਸ ਲਈ ਪ੍ਰੇਰਿਆ ਅਗਲੀ ਖ਼ਬਰ ਅਜਨਾਲਾ ’ਚ 24 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਹੋਵੇਗੀ ਇਤਿਹਾਸਿਕ- ਜੱਸੜ ਕਿਹਾ, ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਲਈ ਵਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।