24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ’ਤੇ 5 ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰੇ-ਰਣੀਕੇ ਸੰਗਤਾਂ ਵੱਡੀ ਗਿਣਤੀ ਵਿਚ ਹੋਣਗੀਆਂ ਸ਼ਾਮਿਲ - ਬਾਬਾ ਮੇਜਰ ਸਿੰਘ ਸੋਢੀ

ਜੇਠੂਵਾਲ, 23 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਮੌਕੇ ਸਰਕਾਰ ਸਰਕਾਰੀ ਛੁੱਟੀ ਦਾ ਐਲਾਨ ਕਰੇ ਕਿਉਂਕਿ ਸਮੂਹ ਸਿੱਖ ਜਥੇਬੰਦੀਆਂ ਵਲੋਂ ਹਰ ਸਾਲ ਸਰਕਾਰ ਕੋਲੋਂ 5 ਸਤੰਬਰ ਨੂੰ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਨੇ ਅਜੇ ਤੱਕ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸਰਕਾਰੀ ਛੁੱਟੀ ਨਹੀਂ ਕੀਤੀ ਪਰ ਸਰਕਾਰ ਇਸ ਵਾਰ 5 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਕੇ ਸਿੱਖਾਂ ਦੀ ਲਟਕਦੀ ਮੰਗ ਨੂੰ ਪੂਰਿਆਂ ਕਰੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ.

ਅਜੀਤ ਡੈਸਕ 24-08-2026
ਜੇਠੂਵਾਲ, 23 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਮੌਕੇ ਸਰਕਾਰ ਸਰਕਾਰੀ ਛੁੱਟੀ ਦਾ ਐਲਾਨ ਕਰੇ ਕਿਉਂਕਿ ਸਮੂਹ ਸਿੱਖ ਜਥੇਬੰਦੀਆਂ ਵਲੋਂ ਹਰ ਸਾਲ ਸਰਕਾਰ ਕੋਲੋਂ 5 ਸਤੰਬਰ ਨੂੰ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਨੇ ਅਜੇ ਤੱਕ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸਰਕਾਰੀ ਛੁੱਟੀ ਨਹੀਂ ਕੀਤੀ ਪਰ ਸਰਕਾਰ ਇਸ ਵਾਰ 5 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਕੇ ਸਿੱਖਾਂ ਦੀ ਲਟਕਦੀ ਮੰਗ ਨੂੰ ਪੂਰਿਆਂ ਕਰੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਤੇ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਵਲੋਂ ਸਾਂਝੇ ਤੌਰ ’ਤੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਬਾਬਾ ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਗੁਰਦਿੱਤ ਸਿੰਘ, ਬਾਬਾ ਗਹਿਰੀ, ਬਾਬਾ ਧਰਮ ਸਿੰਘ, ਜਥੇਦਾਰ ਰਾਮ ਸਿੰਘ ਅਬਦਾਲ, ਵਿਜੇ ਸਿੰਘ ਪੀਏ ਰਾਣੀ ਕੇ ਸਮੇਤ ਹੋਰ ਆਗੂ ਸ਼ਾਮਿਲ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਸੱਚਰ ਚੰਨਣਕੇ ਵਿਖੇ ਮੀਟਿੰਗ ਦੌਰਾਨ ਸੱਤਾਧਾਰੀਆਂ ’ਤੇ ਵਰ੍ਹੇ ਸੱ... ਅਗਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।