24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਈਆ ਵਿਖੇ ਕਈ ਪਰਿਵਾਰ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ (ਬ) ’ਚ ਸ਼ਾਮਿਲ

ਰਈਆ, 23 ਅਗਸਤ (ਸ਼ਰਨਬੀਰ ਸਿੰਘ ਕੰਗ)- ਗਿਆਨ ਸਿੰਘ ਸਪੁੱਤਰ ਦਲਜੀਤ ਸਿੰਘ ਦੇ ਗ੍ਰਹਿ ਵਿਖੇ ਇਕ ਜਰੂਰੀ ਮੀਟਿੰਗ ਹੋਈ, ਜਿਸ ਵਿਚ ਸਾ: ਵਿਧਾਇਕ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਉਚੇਚਾ ਤੌਰ ’ਤੇ ਪੁੱਜੇ । ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਤੋਂ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ, ਜਿਨ੍ਹਾਂ ਨੂੰ ਜਥੇ: ਜਲਾਲ ਉਸਮਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।

ਅਜੀਤ ਡੈਸਕ 24-08-2026
ਰਈਆ, 23 ਅਗਸਤ (ਸ਼ਰਨਬੀਰ ਸਿੰਘ ਕੰਗ)- ਗਿਆਨ ਸਿੰਘ ਸਪੁੱਤਰ ਦਲਜੀਤ ਸਿੰਘ ਦੇ ਗ੍ਰਹਿ ਵਿਖੇ ਇਕ ਜਰੂਰੀ ਮੀਟਿੰਗ ਹੋਈ, ਜਿਸ ਵਿਚ ਸਾ: ਵਿਧਾਇਕ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਉਚੇਚਾ ਤੌਰ ’ਤੇ ਪੁੱਜੇ । ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਤੋਂ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ, ਜਿਨ੍ਹਾਂ ਨੂੰ ਜਥੇ: ਜਲਾਲ ਉਸਮਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਜਲਾਲ ਉਸਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਅਕਾਲੀ ਸੋਚ ’ਤੇ ਲੋਕਾਂ ਦੇ ਵਧ ਰਹੇ ਭਰੋਸੇ ਦਾ ਪ੍ਰਤੀਕ ਹੈ, ਜੋ ਏਨੀ ਤਦਾਦ ਵਿਚ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ ਹੋ ਰਹੇ ਹਨ । ਇਸ ਮੌਕੇ ਸਾ: ਕੌਂਸਲਰ ਹਰਪ੍ਰੀਤ ਸਿੰਘ ਹੈਪੀ ਪ੍ਰਧਾਨ ਰਈਆ ਸ਼ਹਿਰੀ, ਪਿਆਰਾ ਸਿੰਘ ਸੇਖੋਂ , ਭੁਪਿੰਦਰ ਸਿੰਘ, ਕਿਰਪਾਲ ਸਿੰਘ ਖਾਲਸਾ, ਤਰਸੇਮ ਸਿੰਘ ਮੱਟੂ ਰਈਆ ,ਜਥੇ. ਮੇਵਾ ਸਿੰਘ, ਮੰਗਲ ਸਿੰਘ, ਅਨਵਾਰ ਸਿੰਘ, ਅਕਾਸ਼ਦੀਪ ਸਿੰਘ, ਗੁਰਿੰਦਰ ਕੌਰ, ਵੀਨਾ ਕੌਰ, ਸਿਮਰਨਜੀਤ ਕੌਰ, ਬਲਵੀਰ ਕੌਰ, ਗੁਰਪ੍ਰੀਤ ਕੌਰ, ਅੰਮ੍ਰਿਤਪਾਲ ਕੌਰ, ਬਲਜੀਤ ਸਿੰਘ, ਤਨਸੀਕ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਲਬੀਰ ਸਿੰਘ ਗਿੱਲ ਨੇ ਮਜੀਠਾ ਵਿਖੇ ‘ਆਪ’ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ‘ਰੁੱਖ ਲਗਾਓ ਰੁੱਖ ਬਚਾਓ’ ਸੰਬੰਧੀ ਰੈਲੀ ਕੱਢੀ ਅਧਿਆਪਕਾਂ ਤੇ ਬੱਚਿਆਂ ਨੇ ਘਰ- ਘਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।