26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਾਂਗਰਸ ਪਾਰਟੀ ਦੀ ਵਿਸ਼ਾਲ ਸਿਆਸੀ ਕਾਨਫਰੰਸ ਲਈ ਸਾਬਕਾ ਵਿਧਾਇਕ ਭਲਾਈਪੁਰ ਹੋਏ ਪੱਬਾਂ ਭਾਰ

ਬਾਬਾ ਬਕਾਲਾ ਸਾਹਿਬ, 25 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਕਾਂਗਰਸ ਪਾਰਟੀ ਵਲੋਂ ਮਿਤੀ 28 ਅਗਸਤ ਨੂੰ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਆਪਣੀ ਸਮੁੱਚੀ ਟੀਮ ਸਮੇਤ ਰਾਤ ਦਿਨ ਇਕ ਰਹੇ ਹਨ । ਅੱਜ ਸੀਨੀਅਰ ਕਾਂਗਰਸੀ ਆਗੂ ਕਰਨਬੀਰ ਸਿੰਘ ਬੁਰਜ (ਹਲਕਾ ਇੰਚਾਰਜ ਤਰਨ ਤਾਰਨ) ਸਾਹਿਬ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਸਜਾਏ ਜਾ ਰਹੇ ਕਾਨਫਰੰਸ ਦੇ ਪੰਡਾਲ ਵਿਚ ਪੁੱਜ ਕੇ ਨਿਰੀਖਣ ਕੀਤਾ।

ਅਜੀਤ ਡੈਸਕ 26-08-2026
ਬਾਬਾ ਬਕਾਲਾ ਸਾਹਿਬ, 25 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਕਾਂਗਰਸ ਪਾਰਟੀ ਵਲੋਂ ਮਿਤੀ 28 ਅਗਸਤ ਨੂੰ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਆਪਣੀ ਸਮੁੱਚੀ ਟੀਮ ਸਮੇਤ ਰਾਤ ਦਿਨ ਇਕ ਰਹੇ ਹਨ । ਅੱਜ ਸੀਨੀਅਰ ਕਾਂਗਰਸੀ ਆਗੂ ਕਰਨਬੀਰ ਸਿੰਘ ਬੁਰਜ (ਹਲਕਾ ਇੰਚਾਰਜ ਤਰਨ ਤਾਰਨ) ਸਾਹਿਬ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਸਜਾਏ ਜਾ ਰਹੇ ਕਾਨਫਰੰਸ ਦੇ ਪੰਡਾਲ ਵਿਚ ਪੁੱਜ ਕੇ ਨਿਰੀਖਣ ਕੀਤਾ। ਇਸ ਮੌਕੇ ਸਮੁੱਚੀ ਪਾਰਟੀ ਹਾਈਕਮਾਨ ਦੀ ਲੀਡਰਸ਼ਿਪ ਪੁਜੇਗੀ ਅਤੇ ਇਹ ਕਾਨਫਰੰਸ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮੁੱਢ ਬੰਨੇਗੀ । ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ, ਪ੍ਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਵਿੰਗ, ਪ੍ਰਧਾਨ ਰੌਬਿਨ ਮਾਨ, ਸਰਪੰਚ ਸਵਿੰਦਰ ਸਿੰਘ ਬੱਲ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਗੁਰਦੀਪ ਸਿੰਘ ਐਮ.ਸੀ., ਜ: ਸਕੱਤਰ ਗੁਰਦਿਆਲ ਸਿੰਘ ਕੰਗ, ਹਰਿੰਦਰ ਸਿੰਘ ਮੱਲ੍ਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਚੇਅਰਮੈਨ ਨਿਰਵੈਰ ਸਿੰਘ ਸਾਬੀ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਜੈਵਿੰਦਰ ਸਿੰਘ ਸ਼ਹਿਰੀ ਪ੍ਰਧਾਨ, ਸਰਪੰਚ ਹੈਪੀ ਟੌਂਗ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਇੰਦਰਜੀਤ ਸਿੰਘ ਸੇਰੋਂ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਬਾਜ ਭਲਾਈਪੁਰ, ਰਜਮਿੰਦਰ ਸਿੰਘ ਭੈਣੀ ਰਾਮ ਦਿਆਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਬੱਗਾ ਕਲਾਂ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਮੁਲਾਜ਼ਮਾਂ ਦੇ ਕੱਲ੍ਹ ਪੰਜਾਬ ਬੰਦ ਨੂੰ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਦਾ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।