28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਠਿਆਲਾ ਵਿਖੇ ਰੱਖੜ ਪੁੰਨਿਆ ਮੇਲੇ ਨੂੰ ਜਾਣ ਵਾਲੀ ਸੰਗਤ ਲਈ ਤਿੰਨ ਰੋਜ਼ਾ ਲੰਗਰ ਸ਼ੁਰੂ

ਸਠਿਆਲਾ, 27 ਅਗਸਤ (ਜਗੀਰ ਸਿੰਘ ਸਫਰੀ)- ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਸਠਿਆਲਾ ਵਲੋਂ ਰੱਖੜ ਪੁੰਨਿਆਂ ਦੇ ਮੇਲੇ ’ਤੇ ਜਾਣ ਵਾਲੀ ਸੰਗਤਾਂ ਦੀ ਸਹੂਲਤ ਲਈ ਤਿੰਨ ਰੋਜ਼ਾ ਲੰਗਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ । ਇਸ ਮੌਕੇ ਕਮੇਟੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਸੰਬੰਧੀ ਅੱਜ ਸ੍ਰੀ ਅਖੰਡ ਸਾਹਿਬ ਦੀ ਅਰੰਭਤਾ ਕੀਤੀ ਗਈ।

ਅਜੀਤ ਡੈਸਕ 28-08-2026
ਸਠਿਆਲਾ, 27 ਅਗਸਤ (ਜਗੀਰ ਸਿੰਘ ਸਫਰੀ)- ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਸਠਿਆਲਾ ਵਲੋਂ ਰੱਖੜ ਪੁੰਨਿਆਂ ਦੇ ਮੇਲੇ ’ਤੇ ਜਾਣ ਵਾਲੀ ਸੰਗਤਾਂ ਦੀ ਸਹੂਲਤ ਲਈ ਤਿੰਨ ਰੋਜ਼ਾ ਲੰਗਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ । ਇਸ ਮੌਕੇ ਕਮੇਟੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਸੰਬੰਧੀ ਅੱਜ ਸ੍ਰੀ ਅਖੰਡ ਸਾਹਿਬ ਦੀ ਅਰੰਭਤਾ ਕੀਤੀ ਗਈ। ਇਸ ਉਪਰੰਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਵਾਸਤੇ ਲੰਗਰ ਦੀ ਸੇਵਾ 27 ਤੋਂ 29 ਅਗਸਤ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਸੇਵਾ ਕਰਨਾ ਸਿੱਖ ਧਰਮ ਦੀ ਮਹਾਨ ਪਰੰਪਰਾ ਹੈ । ਇਸ ਮੌਕੇ ਤੇ ਸੇਵਾਦਾਰਾਂ ਗੁਰਦਿਆਲ ਸਿੰਘ, ਬਾਬਾ ਸੁੱਚਾ ਸਿੰਘ, ਰਣਜੀਤ ਸਿੰਘ, ਸਕੱਤਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਜਗੀਰ ਸਿੰਘ, ਬਲਦੇਵ ਸਿੰਘ, ਲਖਬੀਰ ਸਿੰਘ, ਬਲਵੰਤ ਸਿੰਘ, ਅਜੈਬ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਵਲੋਂ ਲੋਕ ਭਲਾਈ ਦੇ ਕੀਤੇ ਕੰਮਾਂ ਕਰਕੇ 2027 ’ਚ ਮੁੜ ਬਣੇਗੀ ਸਰਕਾਰ- ਘੁੰਮਣ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਦਾ ਸੁਖਮਨਦੀਪ ਸਿੰਘ ਜ਼ਿਲ੍ਹੇ ’ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।