31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਸ਼ਵਨੀ ਸ਼ਰਮਾ ਨੇ ਵਾਰਡ ਨੰਬਰ-29 ਵਿਚ ਵਰਕਰਾਂ ਤੇ ਸਮਰਥਕਾਂ ਨਾਲ ਸੁਣੀ ‘ਮਨ ਕੀ ਬਾਤ’

ਪਠਾਨਕੋਟ, 30 ਅਗਸਤ (ਸੁਮਿਤ)-ਵਿਧਾਇਕ ਅਸ਼ਵਨੀ ਸ਼ਰਮਾ ਅੱਜ ਵਾਰਡ ਨੰਬਰ-29 ਪਠਾਨਕੋਟ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਜਪਾ ਵਰਕਰਾਂ ਤੇ ਸਮਰਥਕਾਂ ਨਾਲ ਮਿਲ ਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਸੁਣਿਆ । ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਨਾਲ ਸਾਂਝੇ ਕੀਤੇ ਵਿਚਾਰਾਂ ਅਤੇ ਸੰਦੇਸ਼ਾਂ ਨੂੰ ਵਰਕਰਾਂ ਤੇ ਸਮਰਥਕਾਂ ਨਾਲ ਸਾਂਝਾ ਕੀਤਾ ।

ਅਜੀਤ ਡੈਸਕ 31-08-2026
ਪਠਾਨਕੋਟ, 30 ਅਗਸਤ (ਸੁਮਿਤ)-ਵਿਧਾਇਕ ਅਸ਼ਵਨੀ ਸ਼ਰਮਾ ਅੱਜ ਵਾਰਡ ਨੰਬਰ-29 ਪਠਾਨਕੋਟ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਜਪਾ ਵਰਕਰਾਂ ਤੇ ਸਮਰਥਕਾਂ ਨਾਲ ਮਿਲ ਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਸੁਣਿਆ । ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਨਾਲ ਸਾਂਝੇ ਕੀਤੇ ਵਿਚਾਰਾਂ ਅਤੇ ਸੰਦੇਸ਼ਾਂ ਨੂੰ ਵਰਕਰਾਂ ਤੇ ਸਮਰਥਕਾਂ ਨਾਲ ਸਾਂਝਾ ਕੀਤਾ । ਉਨ੍ਹਾਂ ਕਿਹਾ ਕਿ ‘ਮਨ ਕੀ ਬਾਤ’ ਰਾਹੀਂ ਪ੍ਰਧਾਨ ਮੰਤਰੀ ਦੇਸ਼ ਦੇ ਵਿਕਾਸ, ਜਨ-ਭਾਗੀਦਾਰੀ ਤੇ ਰਾਸ਼ਟਰ ਨਿਰਮਾਣ ਲਈ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿਚ ਹਰ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਇਕ ਮਜ਼ਬੂਤ, ਸਮਰੱਥ ਤੇ ਵਿਕਸਿਤ ਭਾਰਤ ਦੇ ਨਿਰਮਾਣ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ । ਇਸ ਦੌਰਾਨ ਵਰਕਰਾਂ ਤੇ ਸਮਰਥਕਾਂ ਨੇ ਪ੍ਰਧਾਨ ਮੰਤਰੀ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਧਿਆਨ ਨਾਲ ਸੁਣਿਆ ਅਤੇ ਦੇਸ਼ ਹਿੱਤ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਪ੍ਰਗਟ ਕੀਤਾ ।
ਪਿਛਲੀ ਖ਼ਬਰ ਸੇਵਾਮੁਕਤ ਏ.ਐੱਸ.ਆਈ. ਬਲਜਿੰਦਰ ਸਿੰਘ ਸੰਧੂ ਘਰਿੰਡੀ ਦਾ ਅਚਾਨਕ ਹੋਇਆ ਦਿਹਾਂਤ ਅਗਲੀ ਖ਼ਬਰ ਅਮਨਦੀਪ ਹਸਪਤਾਲ ਵਿਖੇ ਆਸਟ੍ਰੇਲੀਆਈ ਮਰੀਜ਼ ਦੀ ਰੋਬੋਟ ਦੀ ਮਦਦ ਨਾਲ ਸਫ਼ਲ ਹਿਸਟਰੇਕਟੋਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।