31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਇਕ ਟੌਂਗ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਸਰਪੰਚ ਹਰਪ੍ਰੀਤ ਸਿੰਘ ਹੈਪੀ

ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਫਾਜ਼ਲਪੁਰ ਦੇ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਵਿਚ ਆਪਣੇ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਦੇ ਨਾਲ ਪੰਚਾਇਤ ਮੈਂਬਰ ਲਖਬੀਰ ਸਿੰਘ, ਲਵਪ੍ਰੀਤ ਸਿੰਘ, ਕਰਨਬੀਰ ਸਿੰਘ, ਨਿਰਵੈਲ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਹਰਪਿੰਦਰ ਸਿੰਘ ਅਤੇ ਅਮਰੀਕ ਸਿੰਘ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ।

ਅਜੀਤ ਡੈਸਕ 31-08-2026
ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਫਾਜ਼ਲਪੁਰ ਦੇ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਵਿਚ ਆਪਣੇ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਦੇ ਨਾਲ ਪੰਚਾਇਤ ਮੈਂਬਰ ਲਖਬੀਰ ਸਿੰਘ, ਲਵਪ੍ਰੀਤ ਸਿੰਘ, ਕਰਨਬੀਰ ਸਿੰਘ, ਨਿਰਵੈਲ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਹਰਪਿੰਦਰ ਸਿੰਘ ਅਤੇ ਅਮਰੀਕ ਸਿੰਘ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ । ਵਿਧਾਇਕ ਦਲਬੀਰ ਸਿੰਘ ਟੌਂਗ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ । ਇਸ ਮੌਕੇ ਸਰਪੰਚ ਕਰਮਜੀਤ ਸਿੰਘ ਪੀ.ਏ. , ਸਰਪੰਚ ਰਣਧੀਰ ਸਿੰਘ ਫਤਿਹਪੁਰ ਬੰਦੇਸ਼ਾ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਬਲਾਕ ਪ੍ਰਧਾਨ ਮਨੋਹਰ ਸਿੰਘ, ਵਾਈਸ ਚੇਅਰਮੈਨ ਜੋਗਬੀਰ ਸਿੰਘ ਜੋਗੀ ਅਤੇ ਕੌਂਸਲਰ ਵਿਸ਼ਾਲ ਮੰਨਣ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਪੀ.ਐਚ.ਸੀ ਰਮਦਾਸ ਵਿਖੇ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਟਵੀਟ ਤੇ ਪੱਤਰ ਦੀਆਂ ਸਾੜੀਆਂ ਕਾਪੀਆਂ ਅਗਲੀ ਖ਼ਬਰ ਬਾਬਾ ਗੁੱਗਾ ਜਾਹਰਾ ਪੀਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਤੇ ਸੂਫ਼ੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।