01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੁਸਤਕ ‘ਸਿੱਖ ਸੰਘਰਸ਼ ਦੇ ਦਸਤਾਵੇਜ਼’ ਸੰਬੰਧੀ ਵਿਚਾਰ-ਚਰਚਾ

ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਨੂੰ ਕੇਵਲ ਕਥਾਵਾਂ ਜਾਂ ਧਾਰਨਾਵਾਂ ਦੇ ਆਧਾਰ ’ਤੇ ਨਹੀਂ, ਸਗੋਂ ਮੂਲ ਦਸਤਾਵੇਜ਼ਾਂ ਅਤੇ ਪ੍ਰਮਾਣਿਕ ਸਰੋਤਾਂ ਦੇ ਆਧਾਰ ’ਤੇ ਸਮਝਣਾ ਚਾਹੀਦਾ ਹੈ । ਸੀਨੀਅਰ ਪੱਤਰਕਾਰ ਤੇ ਲੇਖਕ ਜਗਤਾਰ ਸਿੰਘ ਦੀ ਪੁਸਤਕ ‘ਸਿੱਖ ਸੰਘਰਸ਼ ਦੇ ਦਸਤਾਵੇਜ਼’ ਇਸ ਪਖੋਂ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ’ਚ ਦਸਤਾਵੇਜ਼ਾਂ ਰਾਹੀਂ ਸਿੱਖ ਇਤਿਹਾਸ ਦੇ ਇੱਕ ਲੰਮੇ ਅਤੇ ਮਹੱਤਵਪੂਰਨ ਦੌਰ ਨੂੰ ਸਮਝਣ ਦਾ ਯਤਨ ਕੀਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੁਸਤਕ ਸੰਬੰਧੀ ਕਰਵਾਈ ਗਈ ਵਿਚਾਰ-ਚਰਚਾ ਦੌਰਾਨ ਬੋਲਦਿਆਂ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਪੁਸਤਕ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਇਸ ਵਿਚ ਇਤਿਹਾਸਕ ਘਟਨਾਵਾਂ ਨੂੰ ਦਸਤਾਵੇਜ਼ਾਂ ਅਤੇ ਹਵਾਲਿਆਂ ਨਾਲ ਜੋੜਿਆ ਗਿਆ ਹੈ। ਪੁਸਤਕ ਦੇ ਲੇਖਕ ਜਗਤਾਰ ਸਿੰਘ ਨੇ ਕਿਹਾ ਕਿ ‘ਸਿੱਖ ਸੰਘਰਸ਼ ਦੇ ਦਸਤਾਵੇਜ਼’ ਤਿਆਰ ਕਰਨ ਪਿੱਛੇ ਉਨ੍ਹਾਂ ਦਾ ਮੰਤਵ ਸਿੱਖ ਇਤਿਹਾਸ ਅਤੇ ਪੰਜਾਬ ਦੀ ਸਿਆਸੀ-ਸਮਾਜਿਕ ਯਾਤਰਾ ਨਾਲ ਸੰਬੰਧਿਤ ਮੂਲ ਦਸਤਾਵੇਜ਼ਾਂ ਨੂੰ ਇਕੱਠਾ ਕਰਕੇ ਪਾਠਕਾਂ ਅਤੇ ਖੋਜਾਰਥੀਆਂ ਤੱਕ ਪਹੁੰਚਾਉਣਾ ਹੈ। ਗੁਰਦਰਸ਼ਨ ਸਿੰਘ ਬਾਹੀਆ, ਆਈ. ਪੀ. ਸਿੰਘ, ਸਿੱਖ ਸੱਟਡੀ ਦੇ ਡਾਇਰੈਕਟਰ ਪ੍ਰੋ. ਅਮਰਜੀਤ ਸਿੰਘ ਪੁਸਤਕ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਹਰਜਿੰਦਰ ਸਿੰਘ ਰੰਧਾਵਾ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਜੋਗਿੰਦਰ ਸਿੰਘ, ਡਾ. ਅਮਨਦੀਪ ਕੌਰ ਬੱਲ, ਡਾ. ਮਨੂ ਸ਼ਰਮਾ, ਡਾ. ਭਾਰਤਵੀਰ ਕੌਰ ਸੰਧੂ, ਡਾ. ਅਮਰ ਸਿੰਘ, ਪ੍ਰਿੰ. ਹਰਪਾਲ ਸਿੰਘ, ਘੁੱਲਾ ਸਿੰਘ, ਪ੍ਰਿੰ. ਕੁਲਵੰਤ ਸਿੰਘ ਅਣਖੀ, ਮਨਮੋਹਨ ਸਿੰਘ ਬਰਾੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਰਕਸ਼ਾਪ ਅਗਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਨੇ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।