ਅਜਨਾਲਾ ਦੀ 24 ਦੀ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ - ਸਮਰਾ
ਗੱਗੋਮਾਹਲ/ਅਜਨਾਲਾ, 1 ਸਤੰਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਅੰਦਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਕ ਵੱਡੀ ਸਿਆਸੀ ਕਾਨਫਰੰਸ 24 ਸਤੰਬਰ ਨੂੰ ਸਬ-ਡਵੀਜਨ ਅਜਨਾਲਾ ਵਿਖੇ ਕਰਵਾਈ ਜਾ ਰਹੀ ਹੈ ਜਿਸ ਸੰਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਹੋਇਆ ਹੈ। ਪਿੰਡ ਅੱਬੂਸੈਦ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਉਪਰੰਤ ‘ਅਜੀਤ’ ਨਾਲ ਗੱਲ ਕਰਦਿਆਂ ਸਮਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਦੁੱਖੀ ਹੋ ਚੁੱਕੇ ਹਨ।
ਅਜੀਤ ਡੈਸਕ
02-09-2026