03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਨਤੀਜੇ ਰਹੇ ਸ਼ਾਨਦਾਰ

ਚਵਿੰਡਾ ਦੇਵੀ, 2 ਸਤੰਬਰ (ਸਤਪਾਲ ਸਿੰਘ ਢੱਡੇ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚੋਂ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਬੀਸੀਏ ਸਮੈਸਟਰ ਦੂਜਾ, ਚੌਥਾ, ਛੇਵਾਂ ਅਤੇ ਸੀਸੀਏ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ । ਬੀਸੀਏ ਸਮੈਸਟਰ ਦੂਜਾ ਵਿਚੋਂ ਵਿਦਿਆਰਥਣ ਹਰਦੀਪ ਕੌਰ ਨੇ 7.

ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਅਧਿਆਪਕ ਪਹਿਲਾ,ਦੂਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ। ਤਸਵੀਰ : ਸਤਪਾਲ ਸਿੰਘ ਢੱਡੇ 03-09-2026
ਚਵਿੰਡਾ ਦੇਵੀ, 2 ਸਤੰਬਰ (ਸਤਪਾਲ ਸਿੰਘ ਢੱਡੇ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚੋਂ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਬੀਸੀਏ ਸਮੈਸਟਰ ਦੂਜਾ, ਚੌਥਾ, ਛੇਵਾਂ ਅਤੇ ਸੀਸੀਏ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ । ਬੀਸੀਏ ਸਮੈਸਟਰ ਦੂਜਾ ਵਿਚੋਂ ਵਿਦਿਆਰਥਣ ਹਰਦੀਪ ਕੌਰ ਨੇ 7. 91 ਨੰਬਰ ਲੈ ਕੇ ਪਹਿਲਾ ਸਥਾਨ, ਪਰਮਵੀਰ ਕੌਰ ਨੇ 7.73 ਨੰਬਰ ਲੈ ਕੇ ਦੂਜਾ ਸਥਾਨ ਅਤੇ ਕੀਰਤੀ ਨੇ 7.68 ਨੰਬਰ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬੀਸੀਏ ਸਮੈਸਟਰ ਚੌਥਾ ਵਿਚੋਂ ਵਿਦਿਆਰਥਣ ਮੁਸਕਾਨ ਦੀਪ ਕੌਰ 7.50 ਨੰਬਰ ਲੈ ਕੇ ਪਹਿਲਾ ਸਥਾਨ, ਸਾਹਿਲਪ੍ਰੀਤ ਕੌਰ 7.32 ਨੰਬਰ ਲੈ ਕੇ ਦੂਜਾ ਸਥਾਨ, ਸ਼ਰਨਜੀਤ ਕੌਰ 6.86 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ । ਸਮੈਸਟਰ ਛੇਵਾਂ ਵਿੱਚੋਂ ਹਰਮਨਜੀਤ ਕੌਰ 6.93 ਨੰਬਰ ਲੈ ਕੇ ਪਹਿਲਾ, ਨਵਰਾਜ ਸਿੰਘ 6.21 ਨੰਬਰ ਲੈ ਕੇ ਦੂਜਾ ਅਤੇ ਮਨਮੀਤ ਸਿੰਘ 6.3 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸੀਸੀਏ ਵਿਚੋਂ ਵਿਦਿਆਰਥਣ ਪਵਨਪ੍ਰੀਤ ਕੌਰ ਨੇ 8.25 ਨੰਬਰ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ , ਹਰਪ੍ਰੀਤ ਕੌਰ ਨੇ 8.13 ਨੰਬਰ ਲੈ ਕੇ ਦੂਸਰਾ ਸਥਾਨ ਅਤੇ ਹਰਮਨਪ੍ਰੀਤ ਕੌਰ ਨੇ 7.63 ਨੰਬਰ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ । ਵਿਦਿਆਰਥੀਆਂ ਨਾਲ ਖੁਸ਼ੀ ਸਾਂਝੇ ਕਰਦਿਆਂ ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਗਾਂਹ ਵੀ ਇਸੇ ਤਰ੍ਹਾਂ ਮਿਹਨਤ ਨਾਲ ਆਪਣੇ ਇਮਤਿਹਾਨਾਂ ਵਿੱਚੋਂ ਚੰਗੇ ਨੰਬਰ ਲੈਣੇ ਚਾਹੀਦੇ ਹਨ । ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਲਈ ਸਮੂਹ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਇਸ ਸਮੇਂ ਕੰਪਿਊਟਰ ਵਿਭਾਗ ਦੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਅਜੀਤ, ਜਲੰਧਰ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ ਬਰਸੀ 10 ਨੂੰ ਅਗਲੀ ਖ਼ਬਰ ਮਝਵਿੰਡ-ਗੋਪਾਲਪੁਰਾ ਵਿਖੇ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਵੱਲ ਖਾਸ ਤਰਜੀਹ ਦਿੱਤੀ ਜਾਂਦੀ -ਮੈਡਮ ਪਰਮਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।