03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਤਿੰਨ ਮੰਜ਼ਿਲੀ ਕਾਰ ਪਾਰਕਿੰਗ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਪਾਇਆ

ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਸੰਪਰਦਾ ਸ੍ਰੀਮਾਨ ਸੰਤ ਤਾਰਾ ਸਿੰਘ, ਚਰਨ ਸੇਵਕ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਅਤੇ ਸੰਤ ਬਾਬਾ ਗੁਰਨਾਮ ਸਿੰਘ ਯੂ. ਪੀ.

ਅਜੀਤ ਡੈਸਕ 03-09-2026
ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਸੰਪਰਦਾ ਸ੍ਰੀਮਾਨ ਸੰਤ ਤਾਰਾ ਸਿੰਘ, ਚਰਨ ਸੇਵਕ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਅਤੇ ਸੰਤ ਬਾਬਾ ਗੁਰਨਾਮ ਸਿੰਘ ਯੂ.ਪੀ. ਵਾਲਿਆਂ ਦੀ ਅਗਵਾਈ ਹੇਠ ਸਮੁੱਚੀ ਪ੍ਰਕਰਮਾ ਨੂੰ ਖੁੱਲ੍ਹਾ ਕਰਨ, ਪ੍ਰਕਰਮਾ ਵਿਚ ਸੰਗਰਮਰਮਰ ਲਾਉਣ, ਸ਼੍ਰੋਮਣੀ ਕਮੇਟੀ ਦਫ਼ਤਰੀ ਕਮਰੇ ਆਦਿ ਬਣਾਉਣ ਦੀ ਕਾਰ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀ ਹੈ । ਅੱਜ ਗੁਰਦੁਆਰਾ ਸਾਹਿਬ ਵਿਖੇ ਨਵੀਂ ਤਿੰਨ ਮੰਜ਼ਿਲੀ ਆਧੁਨਿਕ ਸਹੂਲਤਾਂ ਵਾਲੀ ਨਵੀਂ ਕਾਰ ਪਾਰਕਿੰਗ ਦੇ ਕਾਰਜਾਂ ਲਈ ਅੱਜ ਪਹਿਲੀ ਮੰਜ਼ਿਲ ਦੇ ਦੂਸਰੇ ਪੜਾਅ ਦੇ ਲੈਂਟਰ ਪਾਏ ਗਏ । ਇਸ ਮੌਕੇ ਹੈੱਡਗ੍ਰੰਥੀ ਗਿ: ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ । ਉਪਰੰਤ ਸੰਤ ਬਾਬਾ ਗੁਰਨਾਮ ਸਿੰਘ ਯੂ.ਪੀ. ਵਾਲਿਆਂ, ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਬਾਬਾ ਬਲਕਾਰ ਸਿੰਘ ਸੁਧਾਰ, ਸਾਬਕਾ ਵਿਧਾਇਕ ਜ ਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਆਦਿ ਨੇ ਪਹਿਲੇ ਟੋਕਰੇ ਖੁਦ ਸਿਰਾਂ ’ਤੇ ਰੱਖ ਕੇ ਕਾਰ ਸੇਵਾ ਦੀ ਆਰੰਭਤਾ ਕੀਤੀ । ਇਸ ਮੌਕੇ ਬਾਬਾ ਦਵਿੰਦਰ ਸਿੰਘ ਸੋਨੂੰ ਗੋਇੰਦਵਾਲ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਬੱਬੂ, ਜ: ਰੇਸ਼ਮ ਸਿੰਘ ਇੰਚਾਰਜ ਲੰਗਰ, ਬਾਬਾ ਹਕੀਮਾਂ ਸਿੰਘ, ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ ਵਾਲੇ), ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ( ਨੀਡਜ਼ ਹੌਲਸੇਲ ਵਾਲੇ), ਪ੍ਰਤਾਪ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਜਗਤਾਰ ਸਿੰਘ ਬਹਾਦਰਪੁਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਸਰਬਜੀਤ ਸਿੰਘ ਪੱਡਾ, ਹਰਦੀਪ ਸਿੰਘ ਤੇ ਹੋਰ ਸਟਾਫ ਮੌਜੂਦ ਸੀ ।
ਪਿਛਲੀ ਖ਼ਬਰ ਰਸੋਈ ਵਾਸਤੇ ਕੁਝ ਨੁਕਤੇ ਅਗਲੀ ਖ਼ਬਰ ਮਜੀਠਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।