ਤਖ਼ਤ ਸ੍ਰੀ ਨੰਦਪੁਰ ਵਿਖੇ ਹੋਣ ਵਾਲੇ ਸਮਾਗਮਾਂ ’ਚ ਸੰਗਤਾਂ ਦਾ ਜਥਾ 5 ਨੂੰ ਹੋਵੇਗਾ ਰਵਾਨਾ- - ਬਾਬਾ ਮੇਜਰ ਸਿੰਘ ਸੋਢੀ
ਨਵਾਂ ਪਿੰਡ/ਜੇਠੂਵਾਲ, 3 ਸਤੰਬਰ ( ਜਸਪਾਲ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਤਖਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ ਨੂੰ ਸਮਰਪਿਤ 5 ਸਤੰਬਰ ਨੂੰ ਸ਼ੋ੍ਮਣੀ ਕਮੇਟੀ ਵਲੋਂ ਸਮੂਹ ਨਿਹੰਗ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਦਸ਼ਮੇਸ਼ ਤਰਨਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਸਮੇਤ ਸਮੂਹ ਸਿੱਖ ਸੰਗਤਾਂ ਦਾ ਇਕ ਵੱਡਾ ਜਥਾ 5 ਸਤੰਬਰ ਨੂੰ ਸਵੇਰੇ 8 ਵਜੇ ਜੈਕਾਰਿਆਂ ਦੀ ਗੂੰਜ ’ਚ ਗੋਲਡਨ ਗੇਟ ਅੰਮ੍ਰਿਤਸਰ ਤੋ ਬੱਸਾਂ ਕਾਰਾਂ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਲਈ ਹੋਵੇਗਾ ਰਵਾਨਾ। ਇਹ ਪ੍ਰਗਟਾਵਾ ਸਮਾਗਮਾਂ ਸੰਬੰਧੀ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕੀਤਾ।
ਨਵਾਂ ਪਿੰਡ/ਜੇਠੂਵਾਲ, 3 ਸਤੰਬਰ ( ਜਸਪਾਲ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਤਖਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ ਨੂੰ ਸਮਰਪਿਤ 5 ਸਤੰਬਰ ਨੂੰ ਸ਼ੋ੍ਮਣੀ ਕਮੇਟੀ ਵਲੋਂ ਸਮੂਹ ਨਿਹੰਗ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਦਸ਼ਮੇਸ਼ ਤਰਨਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਸਮੇਤ ਸਮੂਹ ਸਿੱਖ ਸੰਗਤਾਂ ਦਾ ਇਕ ਵੱਡਾ ਜਥਾ 5 ਸਤੰਬਰ ਨੂੰ ਸਵੇਰੇ 8 ਵਜੇ ਜੈਕਾਰਿਆਂ ਦੀ ਗੂੰਜ ’ਚ ਗੋਲਡਨ ਗੇਟ ਅੰਮ੍ਰਿਤਸਰ ਤੋ ਬੱਸਾਂ ਕਾਰਾਂ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਲਈ ਹੋਵੇਗਾ ਰਵਾਨਾ। ਇਹ ਪ੍ਰਗਟਾਵਾ ਸਮਾਗਮਾਂ ਸੰਬੰਧੀ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕੀਤਾ। ਬਾਬਾ ਸੋਢੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਹਜਾਰਾਂ ਦੀ ਤਦਾਤ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਹੋਇਆਂ ਦਸ਼ਮੇਸ਼ ਤਰਨਾ ਦਲ ਵਲੋਂ ਗੁਰੂ ਕੇ ਲੰਗਰ ਅਤੇ ਸਰਦਾਈਆਂ ਦੇ ਅਤੁੱਟ ਲੰਗਰ 3 ਦਿਨ ਚੱਲਣਗੇ, ਜਿਸ ਸੰਬੰਧੀ ਫੌਜਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਬਾਬਾ ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਗੁਰਦਿੱਤ ਸਿੰਘ, ਜਥੇਦਾਰ ਬਲਦੇਵ ਸਿੰਘ ਭੋਆ, ਸੂਬੇਦਾਰ ਹਰਜੀਤ ਸਿੰਘ, ਬਲਦੇਵ ਸਿੰਘ ਚੇਅਰਮੈਨ, ਮਾਸਟਰ ਲਖਵਿੰਦਰ ਸਿੰਘ, ਜਗੀਰ ਸਿੰਘ, ਸਤਨਾਮ ਸਿੰਘ, ਸਰਪੰਚ ਜਸਪਾਲ ਸਿੰਘ ਟੋਨੀ, ਅਮਰਜੀਤ ਸਿੰਘ, ਮਲਕੀਤ ਸਿੰਘ ਖਾਲਸਾ, ਜਥੇਦਾਰ ਦਲਬੀਰ ਸਿੰਘ ਜੇਠੂਵਾਲ, ਪ੍ਰਧਾਨ ਕਰਮ ਸਿੰਘ ਜੇਠੂਵਾਲ, ਸੰਤੋਖ ਸਿੰਘ ਜੇਠੂਵਾਲ ਆਦਿ ਸ਼ਾਮਿਲ ਸਨ।