ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਮਰਥਨ ’ਚ ਠੱਠੀਆਂ ਵਿਖੇ ਵੱਡਾ ਇਕੱਠ
ਜੰਡਿਆਲਾ ਗੁਰੂ, 3 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਠੱਠੀਆਂ ਵਿਖੇ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪਿਆਰ ਕਰਨ ਵਾਲੀ ਸੰਗਤ ਦਾ ਵੱਡਾ ਇਕੱਠ ਹੋਇਆ । ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ 117 ਦੀਆਂ 117 ਸੀਟਾਂ ’ਤੇ ਉਮੀਦਵਾਰ ਜਿਤਾ ਕੇ ਸਰਕਾਰ ਬਣਾਉਣ ਦਾ ਟੀਚਾ ਰੱਖਿਆ ਜਾਵੇਗਾ।
ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰ ਨਾਲ ਗੱਲ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ,ਬਾਬੂ ਸਿੰਘ ਜੰਡਿਆਲਾ ਅਤੇ ਹੋਰ। ਤਸਵੀਰ : ਅੰਮ੍ਰਿਤ ਪਾਲ ਸਿੰਘ
04-09-2026