05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਹੁਲ ਗਾਂਧੀ ਨੂੰ ਪਰਚਿਆਂ ਨਾਲ ਡਰਾਇਆ ਨਹੀਂ ਜਾ ਸਕਦਾ- ਸੱਚਰ

ਕੱਥੂਨੰਗਲ, 4 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)- ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਸਿਆਸੀ ਕਾਰਵਾਈ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਪਰਚਿਆਂ ਅਤੇ ਸਰਕਾਰੀ ਦਬਾਅ ਨਾਲ ਡਰਾਇਆ ਜਾਂ ਝੁਕਾਇਆ ਨਹੀਂ ਜਾ ਸਕਦਾ। ਸੱਚਰ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਕੇਂਦਰ ਸਰਕਾਰ ਤੋਂ ਲਗਾਤਾਰ ਸਵਾਲ ਪੁੱਛ ਰਹੇ ਹਨ।

ਅਜੀਤ ਡੈਸਕ 05-09-2026
ਕੱਥੂਨੰਗਲ, 4 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)- ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਸਿਆਸੀ ਕਾਰਵਾਈ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਪਰਚਿਆਂ ਅਤੇ ਸਰਕਾਰੀ ਦਬਾਅ ਨਾਲ ਡਰਾਇਆ ਜਾਂ ਝੁਕਾਇਆ ਨਹੀਂ ਜਾ ਸਕਦਾ। ਸੱਚਰ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਕੇਂਦਰ ਸਰਕਾਰ ਤੋਂ ਲਗਾਤਾਰ ਸਵਾਲ ਪੁੱਛ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਆਗੂ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਗੱਲ ਕਰਦਾ ਹੈ ਤਾਂ ਉਸ ਦੀ ਆਵਾਜ਼ ਦਬਾਉਣ ਲਈ ਜਾਂਚ ਏਜੰਸੀਆਂ ਅਤੇ ਕੇਸਾਂ ਦਾ ਸਹਾਰਾ ਲੈਣਾ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਹੋਛੇ ਹੱਥਕੰਡੇ ਵਰਤ ਰਹੀ ਹੈ, ਪਰ ਕਾਂਗਰਸ ਨਾ ਅਜਿਹੇ ਦਬਾਅ ਅੱਗੇ ਝੁਕੀ ਹੈ ਅਤੇ ਨਾ ਹੀ ਅੱਗੇ ਝੁਕੇਗੀ। ਸੱਚਰ ਨੇ ਕਿਹਾ ਕਿ ਲੋਕਤੰਤਰ ਵਿਚ ਆਖ਼ਰੀ ਫ਼ੈਸਲਾ ਕਿਸੇ ਸਰਕਾਰੀ ਦਬਾਅ ਦਾ ਨਹੀਂ, ਸਗੋਂ ਲੋਕਾਂ ਦੀ ਅਦਾਲਤ ਦਾ ਹੁੰਦਾ ਹੈ।ਇਸ ਮੌਕੇ ਸੁਲੱਖਣ ਸਿੰਘ ਕੱਥੂਨੰਗਲ, ਪਰਮਜੀਤ ਸਿੰਘ ਭੋਏਵਾਲ, ਸਾਬਕਾ ਸਰਪੰਚ ਪਰਗਟ ਸਿੰਘ ਚੰਨਣਕੇ, ਡਾ. ਸੁਖਵਿੰਦਰ ਸਿੰਘ ਰੰਧਾਵਾ, ਸੁਨੀਲ ਕੁਮਾਰ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗਰੈਂਡ ਪੇਰੈਂਟਸ ਡੇ ਮਨਾਇਆ ਅਗਲੀ ਖ਼ਬਰ ਭਾਕਿਓ ਏਕਤਾ ਸੰਘਰਸ਼ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ 8 ਦੀ ਮਹਾਂ ਪੰਚਾਇਤ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।