ਰਮਦਾਸ, 4 ਸਤੰਬਰ (ਜਸਵੰਤ ਸਿੰਘ ਵਾਹਲਾ)- ਮਾਨ ਸਰਕਾਰ ਦੇ ਰਾਜ ਦੌਰਾਨ ਨਸ਼ਾ ਦਿਨੋ-ਦਿਨ ਵੱਧਿਆ ਹੈ ਜਿਸ ਨਾਲ ਨੌਜਵਾਨ ਨਸ਼ਿਆਂ ਦੇ ਭੈੜੇ ਜੰਜਾਲ ਵਿਚ ਫਸਦੇ ਜਾ ਰਹੇ ਹਨ ਤੇ ਗੈਂਗਸਟਰਾਂ ਵਲੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਹਰ ਰੋਜ ਕਾਂਗਰਸ ਵਰਕਰਾਂ ’ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸ: ਅਜਨਾਲਾ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਜਾਂ ਪਿੰਡ ਦਾ ਕੋਈ ਵਿਕਾਸ ਨਹੀਂ ਹੋਇਆ ਤੇ ਆਪ ਦੀ ਸਰਕਾਰ ਨੇ ਪੰਜਾਬ ਦਾ ਵਿਕਾਸ ਕਰਨ ਥਾਂ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਸੂਝਵਾਨ ਵੋਟਰਾਂ ਦਾ ਮਾਨ ਸਰਕਾਰ ਤੋਂ ਭਰੋਸਾ ਉਠ ਚੁੱਕਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਪਏ ਹਨ। ਇਸ ਤੋਂ ਪਹਿਲਾ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਪ ਨੂੰ ਮੂੰਹ ਨਹੀਂ ਲਾ ਰਹੇ ਤੇ ਧੜਾ ਧੜ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਪੀ.ਏ. ਇੰਦਰਜੀਤ ਸਿੰਘ, ਨਗਰ ਕੌਂਸਲ ਰਮਦਾਸ ਦੇ ਸਾਬਕਾ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਸ਼ਹਿਰੀ ਪ੍ਰਧਾਨ ਦਿਲਬਾਗ ਸਿੰਘ, ਯੂਥ ਪ੍ਰਧਾਨ ਜਗਦੀਪ ਸਿੰਘ ਵਾਹਲਾ, ਐਡਵੋਕੇਟ ਰਾਕੇਸ਼ ਚੰਦਰ ਕਾਠੀਆ, ਨਰਿੰਦਰ ਸਿੰਘ ਖਹਿਰਾ, ਹਨੀ ਰੰਧਾਵਾ, ਬਲਜਿੰਦਰ ਸਿੰਘ, ਸਤਪਾਲ ਸਿੰਘ, ਮਨਰਾਜਦੀਪ ਸਿੰਘ, ਨਿਰਮਲ ਭੰਡਾਰੀ, ਸਹਿਜ ਭੰਡਾਰੀ ਤੇ ਬੀਬੀ ਬਲਜਿੰਦਰ ਕੌਰ, ਰੁਪਿੰਦਰ ਕੌਰ, ਮਨਪ੍ਰੀਤ ਕੌਰ ਆਦਿ ਮੌਜੂਦ ਸਨ।
ਮਾਨ ਸਰਕਾਰ ਦੇ ਰਾਜ ਦੌਰਾਨ ਪੰਜਾਬ ’ਚ ਨਸ਼ਾ ਦਿਨੋ-ਦਿਨ ਵੱਧਿਆ ਹੈ- ਹਰਪ੍ਰਤਾਪ ਸਿੰਘ ਅਜਨਾਲਾ
ਰਮਦਾਸ, 4 ਸਤੰਬਰ (ਜਸਵੰਤ ਸਿੰਘ ਵਾਹਲਾ)- ਮਾਨ ਸਰਕਾਰ ਦੇ ਰਾਜ ਦੌਰਾਨ ਨਸ਼ਾ ਦਿਨੋ-ਦਿਨ ਵੱਧਿਆ ਹੈ ਜਿਸ ਨਾਲ ਨੌਜਵਾਨ ਨਸ਼ਿਆਂ ਦੇ ਭੈੜੇ ਜੰਜਾਲ ਵਿਚ ਫਸਦੇ ਜਾ ਰਹੇ ਹਨ ਤੇ ਗੈਂਗਸਟਰਾਂ ਵਲੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਹਰ ਰੋਜ ਕਾਂਗਰਸ ਵਰਕਰਾਂ ’ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
05-09-2026