06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਾਹੁਲ ਗਾਂਧੀ ਲੋਕਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰ ਰਹੇ ਹਨ : ਸਾਬੀ ਛੱਜਲਵੱਡੀ

ਟਾਂਗਰਾ, 5 ਸਤੰਬਰ (ਹਰਜਿੰਦਰ ਸਿੰਘ ਕਲੇਰ) ਕਿਸਾਨ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲਗਾਤਾਰ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਦਲਿਤ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਵੱਲੋਂ ਕਥਿਤ ਤੌਰ ’ਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।

ਅਜੀਤ ਡੈਸਕ 06-09-2026
ਟਾਂਗਰਾ, 5 ਸਤੰਬਰ (ਹਰਜਿੰਦਰ ਸਿੰਘ ਕਲੇਰ) ਕਿਸਾਨ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲਗਾਤਾਰ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਦਲਿਤ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਵੱਲੋਂ ਕਥਿਤ ਤੌਰ ’ਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਸਾਬੀ ਛੱਜਲਵੱਡੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਿਆਸੀ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ ਸਰਾਂ, ਦਲਜੀਤ ਸਿੰਘ ਭੱਪੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਇਕਬਾਲ ਸਿੰਘ ਸੱਤੋਵਾਲ ਸਰਪੰਚ, ਸਾਬੀ ਕੋਟ ਮਹਿਤਾਬ ਸਰਪੰਚ, ਭੁਪਿੰਦਰ ਸਿੰਘ ਮੈਂਬਰ ਅਤੇ ਪ੍ਰਿੰਸ ਬਿਆਸ ਮੈਂਬਰ ਬਲਾਕ ਸੰਮਤੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੋਗ ਅਤੇ ਅਰਦਾਸ ਬੇਨਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।