06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸ਼ੋਭਾ ਯਾਤਰਾ ਕੱਢੀ

ਜੰਡਿਆਲਾ ਗੁਰੂ, 5 ਸਤੰਬਰ (ਅੰਮ੍ਰਿਤ ਪਾਲ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਸੰਬੰਧੀ ਜੰਡਿਆਲਾ ਗੁਰੂ ਸ਼ਹਿਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ। ਸ਼ੋਭਾ ਯਾਤਰਾ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਜਨਮ ਅਸ਼ਟਮੀ ਨਾਲ ਸੰਬੰਧਿਤ ਵੱਖ-ਵੱਖ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਗਈਆਂ, ਜੋ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।

ਅਜੀਤ ਡੈਸਕ 06-09-2026
ਜੰਡਿਆਲਾ ਗੁਰੂ, 5 ਸਤੰਬਰ (ਅੰਮ੍ਰਿਤ ਪਾਲ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਸੰਬੰਧੀ ਜੰਡਿਆਲਾ ਗੁਰੂ ਸ਼ਹਿਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ। ਸ਼ੋਭਾ ਯਾਤਰਾ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਜਨਮ ਅਸ਼ਟਮੀ ਨਾਲ ਸੰਬੰਧਿਤ ਵੱਖ-ਵੱਖ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਗਈਆਂ, ਜੋ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਸ਼ੋਭਾ ਯਾਤਰਾ ਵਿਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਛੋਟੇ ਭਰਾ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਸਮੇਤ ਸਮੂਹ ਕੌਂਸਲਰ ਵੀ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਏ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਵਲੋਂ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਆਪਸੀ ਭਾਈਚਾਰਾ, ਪਿਆਰ ਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਤੇ ਮੌਜੂਦਾ ਕੌਂਸਲਰ ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਜੰਡਿਆਲਾ ਗੁਰੂ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਸੁਨੈਨਾ ਰੰਧਾਵਾ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਪਿਛਲੀ ਖ਼ਬਰ ਸ਼ਿਵ ਸ਼ਕਤੀ ਸਥਲ ਮੰਦਰ ਤਰਸਿੱਕਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਾਹੁਲ ਗਾਂਧੀ ਲੋਕਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰ ਰਹੇ ਹਨ : ਸਾਬੀ ਛੱਜਲਵੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।