07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੜਕਾਂ ’ਤੇ ਫਿਰਦੇ ਗੁੱਜਰਾਂ ਦੇ ਪਸ਼ੂ ਸੜਕ ਹਾਦਸਿਆਂ ਨੂੰ ਦੇ ਰਹੇ ਸੱਦਾ, ਵਾਤਾਵਰਨ ਲਈ ਵੀ ਬਣ ਰਹੇ ਹਨ ਘਾਤਕ

ਚਵਿੰਡਾ ਦੇਵੀ, 6 ਸਤੰਬਰ (ਸਤਪਾਲ ਸਿੰਘ ਢੱਡੇ)-ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਨੂੰ ਜੋੜਦੀਆਂ ਮੁੱਖ ਅਤੇ ਲਿੰਕ ਸੜਕਾਂ ਉੱਤੇ ਗੁੱਜਰਾਂ ਦੇ ਆਵਾਰਾ ਫਿਰਦੇ ਪਸ਼ੂ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ। ਸਵੇਰੇ ਅਤੇ ਸ਼ਾਮ ਦੇ ਸਮੇਂ ਦਰਜਨਾਂ ਦੀ ਗਿਣਤੀ ਵਿਚ ਪਸ਼ੂ ਸੜਕਾਂ ਦੇ ਵਿਚਕਾਰ ਤੁਰੇ ਫਿਰਦੇ ਹਨ, ਜਿਸ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਸੜਕ ਦੇ ਕਿਨਾਰੇ ਖੁੱਲ੍ਹੇ ਫਿਰ ਗੁੱਜਰਾਂ ਦੇ ਪਸ਼ੂਆਂ ਦਾ ਝੁੰਡ। ਤਸਵੀਰ : ਸਤਪਾਲ ਸਿੰਘ ਢੱਡੇ 07-09-2026
ਚਵਿੰਡਾ ਦੇਵੀ, 6 ਸਤੰਬਰ (ਸਤਪਾਲ ਸਿੰਘ ਢੱਡੇ)-ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਨੂੰ ਜੋੜਦੀਆਂ ਮੁੱਖ ਅਤੇ ਲਿੰਕ ਸੜਕਾਂ ਉੱਤੇ ਗੁੱਜਰਾਂ ਦੇ ਆਵਾਰਾ ਫਿਰਦੇ ਪਸ਼ੂ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ। ਸਵੇਰੇ ਅਤੇ ਸ਼ਾਮ ਦੇ ਸਮੇਂ ਦਰਜਨਾਂ ਦੀ ਗਿਣਤੀ ਵਿਚ ਪਸ਼ੂ ਸੜਕਾਂ ਦੇ ਵਿਚਕਾਰ ਤੁਰੇ ਫਿਰਦੇ ਹਨ, ਜਿਸ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਚਵਿੰਡਾ ਦੇਵੀ, ਕੱਥੂਨੰਗਲ, ਜੈਂਤੀਪੁਰ, ਮਜੀਠਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕਈ ਥਾਵਾਂ ’ਤੇ ਪਸ਼ੂਆਂ ਦੇ ਝੁੰਡ ਸੜਕਾਂ ਉੱਤੇ ਆਮ ਨਜ਼ਾਰਾ ਬਣ ਗਏ ਹਨ। ਵਾਹਨ ਚਾਲਕਾਂ ਨੂੰ ਅਕਸਰ ਅਚਾਨਕ ਬ੍ਰੇਕ ਲਗਾਉਣੀ ਪੈਂਦੀ ਹੈ, ਜਿਸ ਨਾਲ ਪਿੱਛੋਂ ਆ ਰਹੇ ਵਾਹਨਾਂ ਦੀ ਟੱਕਰ ਦਾ ਵੀ ਖ਼ਤਰਾ ਬਣ ਜਾਂਦਾ ਹੈ। ਬਰਸਾਤ ਦੇ ਮੌਸਮ ਵਿਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਕਿਉਂਕਿ ਘੱਟ ਦਿੱਖ ਕਾਰਨ ਪਸ਼ੂ ਦੂਰੋਂ ਨਜ਼ਰ ਨਹੀਂ ਆਉਂਦੇ। ਵਾਤਾਵਰਨ ਅਤੇ ਸਫ਼ਾਈ ਉੱਤੇ ਵੀ ਅਸਰ : ਸੜਕਾਂ ਅਤੇ ਜਨਤਕ ਥਾਵਾਂ ’ਤੇ ਪਸ਼ੂਆਂ ਦਾ ਗੋਬਰ ਅਤੇ ਪਿਸ਼ਾਬ ਗੰਦਗੀ ਫੈਲਾਉਂਦੇ ਹਨ। ਬਰਸਾਤ ਦੌਰਾਨ ਇਹ ਗੰਦ ਨਾਲੀਆਂ ਵਿਚ ਰਲ ਕੇ ਦੁਰਗੰਧ ਪੈਦਾ ਕਰਦੀ ਹੈ ਅਤੇ ਮੱਛਰ-ਮੱਖੀਆਂ ਦੇ ਵਾਧੇ ਦਾ ਕਾਰਨ ਬਣਦੀ ਹੈ। ਕਈ ਥਾਵਾਂ ’ਤੇ ਗੋਬਰ ਦੇ ਢੇਰਾਂ ਕਾਰਨ ਲੋਕਾਂ ਨੂੰ ਪੈਦਲ ਲੰਘਣ ਵਿਚ ਵੀ ਮੁਸ਼ਕਲ ਆਉਂਦੀ ਹੈ। ਵਾਤਾਵਰਨ ਪ੍ਰੇਮੀਆਂ ਦਾ ਕਹਿਣਾ ਹੈ ਕਿ ਜੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਪ੍ਰਬੰਧ ਨਾ ਕੀਤਾ ਗਿਆ ਤਾਂ ਸਫ਼ਾਈ ਮੁਹਿੰਮਾਂ ਦੇ ਉਦੇਸ਼ ਵੀ ਪ੍ਰਭਾਵਿਤ ਹੋਣਗੇ। ਹਾਦਸਿਆਂ ਵਿਚ ਹੋ ਚੁੱਕਾ ਹੈ ਵਾਧਾ : ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਕਈ ਛੋਟੇ-ਵੱਡੇ ਹਾਦਸੇ ਪਸ਼ੂਆਂ ਕਾਰਨ ਵਾਪਰ ਚੁੱਕੇ ਹਨ। ਖ਼ਾਸ ਕਰਕੇ ਮੋਟਰਸਾਈਕਲ ਸਵਾਰਾਂ ਨੂੰ ਗੰਭੀਰ ਸੱਟਾਂ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ। ਲੋਕਾਂ ਦੀ ਪ੍ਰਸ਼ਾਸਨ ਤੋਂ ਮੰਗ : ਇਲਾਕਾ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਪਸ਼ੂ ਪਾਲਣ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੜਕਾਂ ’ਤੇ ਖੁੱਲ੍ਹੇ ਪਸ਼ੂ ਛੱਡਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਹਰ ਪਸ਼ੂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ, ਕੰਨਾਂ ਵਿਚ ਪਛਾਣ ਟੈਗ ਲਗਾਏ ਜਾਣ ਅਤੇ ਮਾਲਕਾਂ ਨੂੰ ਜ਼ਿੰਮੇਵਾਰ ਬਣਾਇਆ ਜਾਵੇ। ਸਾਂਝੀ ਜ਼ਿੰਮੇਵਾਰੀ ਦੀ ਲੋੜ : ਸਮਾਜ ਸੇਵੀ ਆਗੂ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਦਾ ਮੰਨਣਾ ਹੈ ਕਿ ਇਹ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਪਸ਼ੂ ਮਾਲਕਾਂ ਅਤੇ ਆਮ ਲੋਕਾਂ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਦੁੱਧ ਦੇ ਕਾਰੋਬਾਰ ਨਾਲ ਜੁੜੇ ਪਰਿਵਾਰਾਂ ਨੂੰ ਆਪਣੇ ਪਸ਼ੂਆਂ ਦੀ ਸੰਭਾਲ ਲਈ ਬੰਨ੍ਹੀਆਂ ਥਾਵਾਂ ਅਤੇ ਚਾਰੇ ਦੀ ਯੋਗ ਵਿਵਸਥਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਸੜਕਾਂ ਉੱਤੇ ਨਾ ਫਿਰਨ।
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਨੇ ਪੰਜਾਬ ਕਾਂਗਰਸ ਦੇ ਵਰਕਰਾਂ ’ਚ ਭਰਿਆ ਨਵਾਂ ਜੋਸ਼-ਹਰਪ੍ਰਤਾਪ ਸਿੰਘ ਅਜਨਾਲਾ ਅਜਨਾਲਾ ਵਿਚ ਕਾ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਸੂਲਪੁਰ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।