07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਦੇ ਲੋਕ ਆਪ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਉਤਾਵਲੇ -ਗੋਲਡੀ ਪਿੰਡ ਅਰਜਨਮਾਂਗਾ ਵਿਚ ਅਕਾਲੀ ਵਰਕਰਾਂ ਦੀ ਇਕੱਤਰਤਾ

ਮੱਤੇਵਾਲ, 6 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਅਨੁਸਾਰ ਹਲਕੇ ਵਿਚ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਸੁਖਵਿੰਦਰ ਸਿੰਘ ਗੋਲਡੀ ਸਾਬਕਾ ਚੇਅਰਮੈਨ ਦੀ ਅਗਵਾਈ ਹੇਠ ਹੋਈ ਇਕੱਤਰਤਾ ਦੌਰਾਨ ਇਕ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਅਤੇ ਰਾਜ ਦਾ ਸਰਵਪੱਖੀ ਵਿਕਾਸ ਕੀਤਾ ਅਤੇ ਅੱਜ ਰਾਜ ਵਿਚ ਗੁੰਡਾਗਰਦੀ, ਨਸ਼ੇ, ਫਰੋਤੀ, ਬੇਰੋਜ਼ਗਾਰੀ ਕਰਕੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਹੋ ਚੁੱਕੇ ਹਨ ਅਤੇ ਹਰੇਕ ਵਰਗ ਵਲੋਂ ਸਰਕਾਰ ਦਾ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਗੋਲਡੀ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਇਤਿਹਾਸਿਕ ਜਿੱਤ ਦਰਜ ਕਰੇਗੀ।

ਅਜੀਤ ਡੈਸਕ 07-09-2026
ਮੱਤੇਵਾਲ, 6 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਅਨੁਸਾਰ ਹਲਕੇ ਵਿਚ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਸੁਖਵਿੰਦਰ ਸਿੰਘ ਗੋਲਡੀ ਸਾਬਕਾ ਚੇਅਰਮੈਨ ਦੀ ਅਗਵਾਈ ਹੇਠ ਹੋਈ ਇਕੱਤਰਤਾ ਦੌਰਾਨ ਇਕ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਅਤੇ ਰਾਜ ਦਾ ਸਰਵਪੱਖੀ ਵਿਕਾਸ ਕੀਤਾ ਅਤੇ ਅੱਜ ਰਾਜ ਵਿਚ ਗੁੰਡਾਗਰਦੀ, ਨਸ਼ੇ, ਫਰੋਤੀ, ਬੇਰੋਜ਼ਗਾਰੀ ਕਰਕੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਹੋ ਚੁੱਕੇ ਹਨ ਅਤੇ ਹਰੇਕ ਵਰਗ ਵਲੋਂ ਸਰਕਾਰ ਦਾ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਗੋਲਡੀ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਇਤਿਹਾਸਿਕ ਜਿੱਤ ਦਰਜ ਕਰੇਗੀ। ਇਆ ਮੌਕੇ ਹੋਰਨਾਂ ਤੋਂ ਇਲਾਵਾ ਦਿਲਬਾਗ ਸਿੰਘ ਕਲੇਰ, ਅਮਰਪਾਲ ਸਿੰਘ ਪਾਲੀ, ਸੰਦੀਪ ਸਿੰਘ ਸਰਪੰਚ ਉਦੋਕੇ, ਸਰਪੰਚ ਜੋਗਾ ਸਿੰਘ ਅਰਜਨਮਾਂਗਾ, ਸਰਪੰਚ ਸੁਰਿੰਦਰ ਸਿੰਘ ਅਰਜਨਮਾਂਗਾ ਥੇਹ, ਸਤਨਾਮ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਮੱਸਾ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਅਕਾਲੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮੂੰਹ ਵਿਚ ਹੋਣ ਵਾਲੇ ਛਾਲਿਆਂ (ਅਲਸਰ) ਪ੍ਰਤੀ ਸੁਚੇਤ ਰਹਿਣ ਦੀ ਲੋੜ — ਡਾ. ਰੰਧਾਵਾ ਅਗਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਨੇ ਪੰਜਾਬ ਕਾਂਗਰਸ ਦੇ ਵਰਕਰਾਂ ’ਚ ਭਰਿਆ ਨਵਾਂ ਜੋਸ਼-ਹਰਪ੍ਰਤਾਪ ਸਿੰਘ ਅਜਨਾਲਾ ਅਜਨਾਲਾ ਵਿਚ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।