08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

10 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਚੋਗਾਵਾਂ, 7 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਮੌਜੂਦਾ ਸਰਪੰਚ ਜਗਦੀਸ਼ ਸਿੰਘ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਸਬੰਧਤ 10 ਪਰਿਵਾਰ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਵਿਸ਼ੇਸ਼ ਤੌਰ ’ਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਜਤਿੰਦਰ ਸਿਘ ਮੱਲੀ, ਜਰਮਨਜੀਤ ਸਿੰਘ, ਧਰਮਿੰਦਰ ਸਿੰਘ, ਡਾ.

ਅਜੀਤ ਡੈਸਕ 08-09-2026
ਚੋਗਾਵਾਂ, 7 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਮੌਜੂਦਾ ਸਰਪੰਚ ਜਗਦੀਸ਼ ਸਿੰਘ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਸਬੰਧਤ 10 ਪਰਿਵਾਰ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਵਿਸ਼ੇਸ਼ ਤੌਰ ’ਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਜਤਿੰਦਰ ਸਿਘ ਮੱਲੀ, ਜਰਮਨਜੀਤ ਸਿੰਘ, ਧਰਮਿੰਦਰ ਸਿੰਘ, ਡਾ. ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਸੁਖਵੰਤ ਸਿੰਘ ਮੱਲੀ, ਕਸ਼ਮੀਰ ਸਿੰਘ, ਲਾਲੀ ਬਹਿੜਵਾਲ, ਸਾਬਕਾ ਸਰਪੰਚ ਗੁਰੂ ਸਾਹਿਬ ਸਿੰਘ, ਸੁਰਿੰਦਰ ਸਿੰਘ ਛਿੰਦੀ ਆਦਿ ਨੂੰ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸੁਖਦੀਪ ਸਿੰਘ ਛੀਨਾ ਮੈਂਬਰ ਡੇਅਰੀ ਡਿਵੈਲਪਮੈਂਟ ਬੋਰਡ , ਗੁਰਲਾਲ ਸਿੰਘ ਦਿਓਲ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਮਨਦੀਪ ਸਿੰਘ ਸ਼ਹੂਰਾ, ਮੈਂਬਰ ਖੁਸ਼ਬੀਰ ਸਿੰਘ, ਨੰਬਰਦਾਰ ਜਗਦੀਸ਼ ਸਿੰਘ, ਗੁਰਭੇਜ ਸਿੰਘ ਅਤੇ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਨਾਜ ਮੰਡੀ ਕੁਕੜਾਂਵਾਲਾ ਵਿਖੇ ਝੋਨੇ ਦੇ ਨਵੇਂ ਖਰੀਦ ਸੀਜ਼ਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਪੰਜਾਬ ਸਕੂਲ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦਾ ਰਿਹਾ ਦਬਦਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।