09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

6 ਗ੍ਰਾਮ ਹੈਰੋਇਨ ਸਮੇਤ ਕਾਬੂ

ਚੌਕ ਮਹਿਤਾ, 8 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਮਹਿਤਾ ਚੌਕ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁੱਖੀ ਇੰਸ: ਸਿਮਰਨਜੀਤ ਕੌਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਏ.

ਅਜੀਤ ਡੈਸਕ 09-09-2026
ਚੌਕ ਮਹਿਤਾ, 8 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਮਹਿਤਾ ਚੌਕ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁੱਖੀ ਇੰਸ: ਸਿਮਰਨਜੀਤ ਕੌਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਏ. ਐਸ. ਆਈ. ਗੁਰਪ੍ਰਤਾਪ ਸਿੰਘ ਆਪਣੇ ਸਾਥੀ ਪੁਲਿਸ ਕਰਮਚਾਰੀਆਂ ਨਾਲ ਗਸ਼ਤ ਕਰ ਰਿਹਾ ਸੀ ਤਾਂ ਗੱਗੜਭਾਣਾ ਨਹਿਰ ਕੋਲ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ 200 ਰੁਪਏ ਡਰੱਗ ਮਨੀ ਬਰਾਮਦ ਹੋਈ। ਦੋਸ਼ੀ ਦੀ ਪਛਾਣ ਜਰਮਨਜੀਤ ਸਿੰਘ ਲੱਵ ਵਜੋਂ ਹੋਈ ਹੈ। ਜਰਮਨਜੀਤ ਸਿੰਘ ਕੋਲੋਂ ਪੁੱਛਗਿੱਛ ਤੋਂ ਬਾਅਦ ਅਮਨਦੀਪ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਵਡਾਲੀ ਕਲਾਂ ਨੂੰ ਵੀ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ ਬੋਰਡ ਆਫ਼ ਡਾਇਰੈਕਟਰਜ਼ ਦੀ ਆਗਾਮੀ ਚੋਣ ਲਈ ਵਿਧਾਇਕ ਧਾਲੀਵਾਲ ਵਲੋਂ ਦਲਜੀਤ ਸਿੰਘ ਕਿਆਮਪੁਰ ਉਮੀਦਵਾਰ... ਅਗਲੀ ਖ਼ਬਰ ਬਾਬਾ ਪਾਲਾ ਸਿੰਘ ਜੀ ਗਊਆਂ ਵਾਲਿਆਂ ਦੀ ਯਾਦ ਨੂੰ ਸਮਰਪਿਤ 8ਵਾਂ ਕਬੱਡੀ ਗੋਲਡ ਕੱਪ ਅਤੇ ਮਹਾਨ ਗੁਰੂ ਕੇ ਲੰਗਰ ਕੱਲ੍ਹ ਨੂੰ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।