09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਿੰਘ ਸਾਹਿਬ ਬਾਬਾ ਜੋਗਾ ਸਿੰਘ ਨੇ ਹਰਮੇਸ਼ ਕੌਰ ਜੋਧੇ ਦੀ ਪੁਸਤਕ ‘ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ’ ਸੰਗਤਾਂ ਨੂੰ ਕੀਤੀ ਅਰਪਿਤ

ਬਾਬਾ ਬਕਾਲਾ ਸਾਹਿਬ, 8 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਵਿਸ਼ੇਸ਼ ਉਪਰਾਲੇ ਤਹਿਤ ਕਰਵਾਏ ਗਏ ਇਕ ਸਮਾਗਮ ਦੌਰਾਨ, ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਪ੍ਰੋ: ਹਰਮੇਸ਼ ਕੌਰ ਜੋਧੇ ਸਾ: ਜ਼ਿਲ੍ਹਾ ਭਾਸ਼ਾ ਅਫਸਰ ਦੀ ਲਿਖੀ ਧਾਰਮਿਕ ਪੁਸਤਕ ‘ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ’ ਸੰਗਤਾਂ ਨੂੰ ਅਰਪਿਤ ਕੀਤੀ ।

ਅਜੀਤ ਡੈਸਕ 09-09-2026
ਬਾਬਾ ਬਕਾਲਾ ਸਾਹਿਬ, 8 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਵਿਸ਼ੇਸ਼ ਉਪਰਾਲੇ ਤਹਿਤ ਕਰਵਾਏ ਗਏ ਇਕ ਸਮਾਗਮ ਦੌਰਾਨ, ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਪ੍ਰੋ: ਹਰਮੇਸ਼ ਕੌਰ ਜੋਧੇ ਸਾ: ਜ਼ਿਲ੍ਹਾ ਭਾਸ਼ਾ ਅਫਸਰ ਦੀ ਲਿਖੀ ਧਾਰਮਿਕ ਪੁਸਤਕ ‘ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ’ ਸੰਗਤਾਂ ਨੂੰ ਅਰਪਿਤ ਕੀਤੀ । ਗਿਆਨੀ ਗੁਰਵਿੰਦਰ ਸਿੰਘ ਨੰਗਲੀ ਟਕਸਾਲ ਭਾਈ ਨੰਦ ਲਾਲ ਜੀ ਦੇ ਵਿਸ਼ੇਸ਼ ਸਹਿਯੋਗ ਸਦਾ ਪ੍ਰਕਾਸ਼ਿਤ ਇਸ ਪੁਸਤਕ ਨੂੰ ਸੰਗਤਾਂ ਦੇ ਅਰਪਿਤ ਕਰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦਾ ਬੜਾ ਸ਼ਾਨਾਮੱਤਾ ਇਤਿਹਾਸ ਹੈ । ਇਸ ਮੌਕੇ ਪੰਜਾਬੀ ਸਾਹਿਤ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਮੀਤ ਪ੍ਰਧਾਨ ਡਾ: ਕੁਲਵੰਤ ਸਿੰਘ ਬਾਠ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਅਜੀਤ ਸਿੰਘ ਸਠਿਆਲਵੀ, ਸਰਬਜੀਤ ਸਿੰਘ ਪੱਡਾ, ਬਲਵਿੰਦਰ ਸਿੰਘ ਅਠੌਲਾ, ਸੰਤੋਖ ਸਿੰਘ ਪੰਨੂੰ, ਮਹਿਲਾ ਵਿੰਗ ਦੇ ਪ੍ਰਧਾਨ ਸੁਖਵੰਤ ਕੌਰ ਵੱਸੀ, ਮੀਤ ਪ੍ਰਧਾਨ ਹਰਵਿੰਦਰਜੀਤ ਕੌਰ ਬਾਠ ਤੋਂ ਇਲਾਵਾ ਤਰਨਾ ਦਲ ਦੇ ਬਾਬਾ ਸੁੱਖਾ ਸਿੰਘ, ਬਾਬਾ ਬਲਰਾਜ ਸਿੰਘ (ਗੁ: ਗੋਬਿੰਦਗੜ੍ਹ ਸਾਹਿਬ) ਅਤੇ ਹੋਰ ਹਾਜ਼ਰ ਸਨ । ਬਾਬਾ ਪਾਲਾ ਸਿੰਘ ਦੀ ਬਰਸੀ ਮੌਕੇ ਪੁੱਜਣ ਦੀ ਅਪੀਲ : ਇਸ ਦੌਰਾਨ ਹੀ ਜਥੇਦਾਰ ਬਾਬਾ ਜੋਗਾ ਸਿੰਘ ਨੇ ਮਿਤੀ 10 ਸਤੰਬਰ, ਦਿਨ ਵੀਰਵਾਰ ਨੂੰ ਗੁ: ਅੰਗੀਠਾ ਬਾਬਾ ਪਾਲਾ ਸਿੰਘ ਜੀ, ਛਾਉਣੀ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਪਾਲਾ ਸਿੰਘ ਦੀ ਮਨਾਈ ਜਾ ਰਹੀ 8ਵੀਂ ਸਾਲਾਨਾ ਬਰਸੀ ਮੌਕੇ ਸੰਗਤਾਂ ਨੂੰ ਹੁਮ ਹੁਮਾਕੇ ਪੁੱਜਣ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ‘ਆਪ’ ਸਰਕਾਰ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੀ-ਗਨੀਵ ਮਜੀਠੀਆ ਅਗਲੀ ਖ਼ਬਰ ਜਨਰਲ ਕੌਂਸਲ ਮੈਂਬਰਾਂ ਦੀਆਂ ਨਿਯੁਕਤੀਆਂ ਨਾਲ ਹਲਕਾ ਅਜਨਾਲਾ ’ਚ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ਨੂੰ ਮਿਲੇਗੀ ਹੋਰ ਮਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।