11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਜੀਠਾ ਹਲਕੇ ਦਾ ਐੱਸ. ਸੀ. ਭਾਈਚਾਰਾ ‘ਆਪ’ ਉਮੀਦਵਾਰ ਨੂੰ ਜਿਤਾਉਣ ਲਈ ਸਮਰੱਥ –ਰਾਜ ਕੁਮਾਰ ਲੁੱਧੜ

ਚਵਿੰਡਾ ਦੇਵੀ, 10 ਸਤੰਬਰ (ਸਤਪਾਲ ਸਿੰਘ ਢੱਡੇ)-ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਮਜੀਠਾ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕੇ ਦੇ ਐੱਸ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠਾ ਹਲਕੇ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਰਾਜ ਕੁਮਾਰ ਲੁੱਧੜ। ਤਸਵੀਰ : ਸਤਪਾਲ ਸਿੰਘ ਢੱਡੇ 11-09-2026
ਚਵਿੰਡਾ ਦੇਵੀ, 10 ਸਤੰਬਰ (ਸਤਪਾਲ ਸਿੰਘ ਢੱਡੇ)-ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਮਜੀਠਾ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕੇ ਦੇ ਐੱਸ. ਸੀ. ਭਾਈਚਾਰੇ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਤਲਬੀਰ ਸਿੰਘ ਗਿੱਲ ਦੇ ਹੱਕ ਵਿਚ ਇਕਜੁੱਟ ਹੋ ਕੇ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ ਕੀਤਾ ਗਿਆ ਹੈ। ਐੱਸ. ਸੀ. ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਉਮੀਦਵਾਰ ਦੀ ਜਿੱਤ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਹ ਵਿਚਾਰ ਵਿਧਾਨ ਸਭਾ ਹਲਕਾ ਮਜੀਠਾ ਦੇ ਐਸਸੀ ਵਿੰਗ ਦੇ ਪ੍ਰਧਾਨ ਰਾਜ ਕੁਮਾਰ ਲੁੱਧੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦਾ ਐੱਸ. ਸੀ. ਭਾਈਚਾਰਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਐੱਸ. ਸੀ. ਭਾਈਚਾਰਾ ਪਾਰਟੀ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਜਿੱਤ ਲਈ ਪੂਰੀ ਤਨਦੇਹੀ ਅਤੇ ਇਕਜੁੱਟਤਾ ਨਾਲ ਕੰਮ ਕਰੇਗਾ। ਐੱਸ. ਸੀ. ਵਿੰਗ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਅਤੇ ਲੋਕ ਸੰਪਰਕ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ । ਇਸ ਮੌਕੇ ਉਨ੍ਹਾਂ ਦੇ ਨਾਲ ਡਾ.ਰਾਕੇਸ਼ ਕੁਮਾਰ ਸ਼ਰਮਾ, ਮੈਂਬਰ ਹਰਜੀਤ ਸਿੰਘ ਗਿੱਲ, ਬਲਜਿੰਦਰ ਸਿੰਘ, ਕੰਵਲਜੀਤ ਸਿੰਘ ਕੰਵਲ, ਸਰਬਜੀਤ ਸਿੰਘ ਸੋਨੀ, ਵਿਜੈ ਕੁਮਾਰ, ਤੇ ਗੁਰਪ੍ਰੀਤ ਗੋਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ 2027 ਦੀ ਉਡੀਕ ਕਰ ਰਹੇ –ਮਜੀਠੀਆ ਅਗਲੀ ਖ਼ਬਰ ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਪਿੰਡ ਮੋਹਲੇਕੇ ਵਿਖੇ ਅੱਖਾਂ ਦਾ ਮੁਫ਼ਤ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।