11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਥਾਣਾ ਸਦਰ ਦੇ ਅੰਦਰ ਪੁਲਿਸ ਅਧਿਕਾਰੀ ਨਾਲ ਬਦਸਲੂਕੀ ਕੀਤੀ ਗਈ : ਭਗਵੰਤਪਾਲ ਸਿੰਘ ਸੱਚਰ

ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਫ਼ਸਰਸ਼ਾਹੀ ਨੇ ਸੱਤਾਧਾਰੀਆਂ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ। ਅੱਜ ਹਾਲਾਤ ਇਹ ਹਨ ਕਿ ਥਾਣਿਆਂ ਅੰਦਰ ਵੀ ਕਾਨੂੰਨ ਨਾਲੋਂ ਸਿਆਸੀ ਦਬਦਬਾ ਵੱਡਾ ਦਿਖਾਈ ਦੇ ਰਿਹਾ ਹੈ।

ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਫ਼ਸਰਸ਼ਾਹੀ ਨੇ ਸੱਤਾਧਾਰੀਆਂ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ। ਅੱਜ ਹਾਲਾਤ ਇਹ ਹਨ ਕਿ ਥਾਣਿਆਂ ਅੰਦਰ ਵੀ ਕਾਨੂੰਨ ਨਾਲੋਂ ਸਿਆਸੀ ਦਬਦਬਾ ਵੱਡਾ ਦਿਖਾਈ ਦੇ ਰਿਹਾ ਹੈ। ਸ: ਸੱਚਰ ਨੇ ਕਿਹਾ ਕਿ ਹਲਕਾ ਮਜੀਠਾ ਦੇ ਸੱਤਾਧਾਰੀ ਪਾਰਟੀ ਦੇ ਇਕ ਆਗੂ ਵਲੋਂ ਸਦਰ ਥਾਣੇ ਅੰਦਰ ਇਕ ਉੱਚ ਪੁਲਿਸ ਅਧਿਕਾਰੀ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੇ ਜਾਣ ਦੀ ਵੀਡੀਓ ਸ਼ਰੇਆਮ ਵਾਇਰਲ ਹੋ ਰਹੀ ਹੈ। ਇਸਦੇ ਬਾਵਜੂਦ ਸੰਬੰਧਿਤ ਉੱਚ ਪੁਲਿਸ ਅਧਿਕਾਰੀ ਵਲੋਂ ਉਸੇ ਆਗੂ ਦੇ ਹੱਕ ਵਿਚ ਵੀਡੀਓ ਜਾਰੀ ਕਰਨਾ ਬੇਹੱਦ ਹੈਰਾਨੀਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀਡੀਓ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ ਤਾਂ ਫਿਰ ਸੱਚਾਈ ਨੂੰ ਸਪੱਸ਼ਟ ਕਰਨ ਦੀ ਬਜਾਏ ਸਿਆਸੀ ਆਗੂ ਦਾ ਬਚਾਅ ਕਿਉਂ ਕੀਤਾ ਜਾ ਰਿਹਾ ਹੈ ? ਕੀ ਪੰਜਾਬ ਪੁਲਿਸ ਹੁਣ ਸਿਆਸੀ ਦਬਾਅ ਹੇਠ ਕੰਮ ਕਰਨ ਲਈ ਮਜਬੂਰ ਹੈ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਵਿਚ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪੁ ਕੀਤੇ ਅਗਲੀ ਖ਼ਬਰ ਹਰ ਇਕ ਵਿਅਕਤੀ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਚਾਹੀਦੇ ਹਨ - ਡਾਹਰੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।