ਮਾਨਾਂਵਾਲਾ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ
ਓਠੀਆਂ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਆਪਣੇ ਹੱਕ ਵਿਚ ਕਰ ਰਹੇ ਹਨ । ਜਿਸ ਦੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਮਾਨਾਂਵਾਲਾ ਦੇ ਕਈ ਪਰਿਵਾਰ ਸਿਆਸੀ ਪਾਰਟੀਆਂ ਛੱਡ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ ਹਨ।
ਅਜੀਤ ਡੈਸਕ
13-09-2026