13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।

ਅਜੀਤ ਡੈਸਕ 13-09-2026
ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉੋਪਰੰਤ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ ਤੰਤੀ ਸਾਜਾਂ ਵਾਲਿਆਂ ਨੇ ਗੁਰਬਾਣੀ ਦਾ ਮਨੋਹਹਰ ਕੀਰਤਨ ਕੀਤਾ । ਸਵੇਰੇ ਭਾਈ ਮਨਜੀਤ ਸਿੰਘ ਕਥਾ ਵਾਚਕ ਨੇ ਕਥਾ ਕੀਤੀ । ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ । ਇਸ ਮੌਕੇ ਗੁ: ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ । ਇਸ ਮੌਕੇ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਜੱਜ ਸਿੰਘ ਮਿਸ਼ਨਰੀ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਜਰਮਨਜੀਤ ਸਿੰਘ ਜਲਾਲ ਉਸਮਾ, ਅਮਰਜੀਤ ਸਿੰਘ ਅਕਾਊਂਟੈਂਟ, ਜਗਤਾਰ ਸਿੰਘ ਬਹਾਦਰਪੁਰ, ਗੁਰਭੇਜ ਸਿੰਘ ਕੰਗ, ਜ: ਹਰਭਿੰਦਰ ਸਿੰਘ ਧਾਰੋਵਾਲੀ (ਇੰਚਾਰਜ ਲੰਗਰ), ਪਲਵਿੰਦਰ ਸਿੰਘ ਪੱਪਾ, ਬਲਜਿੰਦਰ ਸਿੰਘ ਥਿੰਦ, ਹਰਭੁਪਿੰਦਰ ਸਿੰਘ ਮੱਲ੍ਹੀ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਸੁਪਰਵਾਈਜਰ ਸਤਵਿੰਦਰ ਸਿੰਘ ਧਿਆਨਪੁਰ, ਚਰਨਜੀਤ ਸਿੰਘ ਸਟੋਰ ਕੀਪਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਨਿਰਮਲ ਸਿੰਘ ਰਿਕਾਰਡਕੀਪਰ, ਹਰਪ੍ਰੀਤ ਸਿੰਘ ਆਨੰਦ ਅਤੇ ਹੋਰਨਾਂ ਨੇ ਹਾਜ਼ਰੀ ਭਰੀ ।
ਪਿਛਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਨੇ ‘ਮਿਸ਼ਨ ਫਤਿਹ 2027’ ਲਈ ਮੁਹਿੰਮ ਆਰੰਭੀ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਚੌਥੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।