ਭੱਗੂਪੁਰ ਛੰਨਾ ਗੋਲੀ ਕਾਂਡ : ਪੀੜਤ ਪਰਿਵਾਰ ਨੂੰ ਮਿਲੇ ਹਲਕਾ ਇੰਚਾਰਜ ਸੋਨੀਆ ਮਾਨ, ਨਿਰਪੱਖ ਜਾਂਚ ਦੀ ਕੀਤੀ ਮੰਗ
ਚੋਗਾਵਾਂ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿਖੇ ਬੀਤੇ ਦਿਨੀਂ ਹੋਏ ਮੰਦਭਾਗੇ ਗੋਲੀ ਕਾਂਡ ਦਾ ਜਾਇਜ਼ਾ ਲੈਣ ਲਈ ਹਲਕਾ ਇੰਚਾਰਜ ਸੋਨੀਆ ਮਾਨ ਵਿਸ਼ੇਸ਼ ਤੌਰ ’ਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਅਜੀਤ ਡੈਸਕ
14-09-2026