16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਬਹਿੜਵਾਲ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਚੋਗਾਵਾਂ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਦੀ ਪ੍ਰਮੁੱਖ ਲੋਕ-ਭਲਾਈ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਯੋਗ ਅਗਵਾਈ ਹੇਠ ਪਿੰਡ ਬਹਿੜਵਾਲ ਤੋਂ ਸ਼ਰਧਾਲੂਆਂ ਦੀ ਇਕ ਬੱਸ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਯਾਤਰਾ ਬੱਸ ਨੂੰ ਪਿੰਡ ਦੇ ਸਰਪੰਚ ਜਗਦੀਸ਼ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਅਜੀਤ ਡੈਸਕ 16-09-2026
ਚੋਗਾਵਾਂ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਦੀ ਪ੍ਰਮੁੱਖ ਲੋਕ-ਭਲਾਈ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਯੋਗ ਅਗਵਾਈ ਹੇਠ ਪਿੰਡ ਬਹਿੜਵਾਲ ਤੋਂ ਸ਼ਰਧਾਲੂਆਂ ਦੀ ਇਕ ਬੱਸ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਯਾਤਰਾ ਬੱਸ ਨੂੰ ਪਿੰਡ ਦੇ ਸਰਪੰਚ ਜਗਦੀਸ਼ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੈਂਬਰ ਧਰਮਿੰਦਰ ਸਿੰਘ, ਮੈਂਬਰ ਖੁਸ਼ਬੀਰ ਸਿੰਘ, ਪੰਜਾਬ ਸਿੰਘ, ਰਣਯੋਧ ਸਿੰਘ, ਹਰਭਾਗ ਸਿੰਘ ਹੇਤਮਪੁਰਾ ਅਤੇ , ਗਾਈਡ ਸ਼ਮਸ਼ੇਰ ਸਿੰਘ ਜੈ ਰਾਮਕੋਟ, ਗੁਰਭੇਜ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਵਿਰੁੱਧ ਮਜੀਠਾ ’ਚ ਰੋਸ ਧਰਨਾ ਅੱਜ-ਮੇਜਰ ਸ਼ਿਵੀ, ਗਗਨਦੀਪ ਭਕਨਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਮੰਦਰ ਦੀ ਛੱਤ ਦਾ ਪਾਇਆ ਲੈਂਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।