17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕਾਰਪੋਰੇਟ ਤੇ ਸਰਕਾਰ ਦੇ ਗੱਠਜੋੜ ਖ਼ਿਲਾਫ਼ ਮਹਾਂ ਕਿਸਾਨ ਰੈਲੀ 20 ਨੂੰ : ਡਾ. ਸਤਨਾਮ ਸਿੰਘ ਅਜਨਾਲਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਸਰਹੱਦੀ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਵਸੋਂ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ, ਖੇਤੀ-ਕਿਸਾਨੀ ਨੂੰ ਬਚਾਉਣ, ਕਿਸਾਨਾਂ-ਮਜ਼ਦੂਰਾਂ ਦੇ ਘੋਲਾਂ ਨੂੰ ਤਿੱਖੇ ਕਰਨ ਅਤੇ ਕਿਸਾਨ-ਮਜ਼ਦੂਰ ਸੰਗਠਨਾਂ ਵਿਚਾਲੇ ਵਿਆਪਕ ਏਕਤਾ ਉਸਾਰਨ ਦੀ ਰਣਨੀਤੀ ਤਹਿਤ 20 ਸਤੰਬਰ ਨੂੰ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਅਤੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਵਿਚ ਵਿਸ਼ਾਲ ਕਿਸਾਨ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਪੰਜਾਬ ਭਰ ਵਿਚ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।

ਅਜੀਤ ਡੈਸਕ 17-09-2026
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਵਸੋਂ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ, ਖੇਤੀ-ਕਿਸਾਨੀ ਨੂੰ ਬਚਾਉਣ, ਕਿਸਾਨਾਂ-ਮਜ਼ਦੂਰਾਂ ਦੇ ਘੋਲਾਂ ਨੂੰ ਤਿੱਖੇ ਕਰਨ ਅਤੇ ਕਿਸਾਨ-ਮਜ਼ਦੂਰ ਸੰਗਠਨਾਂ ਵਿਚਾਲੇ ਵਿਆਪਕ ਏਕਤਾ ਉਸਾਰਨ ਦੀ ਰਣਨੀਤੀ ਤਹਿਤ 20 ਸਤੰਬਰ ਨੂੰ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਅਤੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਵਿਚ ਵਿਸ਼ਾਲ ਕਿਸਾਨ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਪੰਜਾਬ ਭਰ ਵਿਚ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਰੈਲੀ ਨੂੰ ਸਫ਼ਲ ਬਣਾਉਣ ਲਈ ਅੱਜ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਗੁੱਲਗੜ੍ਹ, ਹਾਸਮਪੁਰ, ਸੈਦਪੁਰ ਖ਼ੁਰਦ, ਰਾਏਪੁਰ ਕਲਾਂ, ਜਾਫਰਕੋਟ, ਸਾਰੰਗਦੇਵ, ਬੱਲੜ੍ਹਵਾਲ ਆਦਿ ਪਿੰਡਾਂ ਵਿਚ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸਮਾਜ ਸੇਵਕ ਸਾਬਕਾ ਥਾਣੇਦਾਰ ਲਖਬੀਰ ਸਿੰਘ ਤੇੜਾਂ ਰਾਜਪੂਤਾਂ ਦੀ ਅਗਵਾਈ ਹੇਠ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਪਿੰਡਾਂ ਦੇ ਆਗੂਆਂ ਬਲਕਾਰ ਸਿੰਘ ਗੁੱਲਗੜ੍ਹ, ਜਥੇਦਾਰ ਤਸਬੀਰ ਸਿੰਘ ਹਾਸਮਪੁਰ, ਜਤਿੰਦਰ ਸਿੰਘ ਜਾਫਰਕੋਟ, ਗੁਰਵੰਤ ਸਿੰਘ ਰਾਏਪੁਰ ਕਲਾਂ, ਗੁਰਦੀਪ ਸਿੰਘ ਸਾਰਗਦੇਵ, ਜਸਪਾਲ ਸਿੰਘ ਬੱਲੜ੍ਹਵਾਲ ਛੰਨਾ ਅਤੇ ਸਾਬਕਾ ਸਰਪੰਚ ਲਖਬੀਰ ਸਿੰਘ ਤੇੜਾਂ ਰਾਜਪੂਤਾਂ ਨੇ ਦੱਸਿਆ ਕਿ ਹਰੇਕ ਪਿੰਡ ਵਿਚੋਂ ਬੱਸਾਂ ਰਾਹੀਂ ਵੱਡੀ ਗਿਣਤੀ ਵਿਚ ਲੋਕ ਜਲੰਧਰ ਮਹਾਂ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਤੋਂ ਬਾਅਦ ਟੀਮ ਜਦ ਚੱਕ ਡੋਗਰਾਂ (ਫੋਕਲ ਪੁਆਇੰਟ) ਪਹੁੰਚੀ ਤਾਂ ਔਰਤ ਮੁਕਤੀ ਮੋਰਚਾ ਦੀ ਆਗੂ ਬੀਬੀ ਸਰਬਜੀਤ ਕੌਰ ਜਸਰਾਊਰ ਦੀ ਅਗਵਾਈ ਹੇਠ ਦਰਜਨਾਂ ਔਰਤਾਂ ਅਤੇ ਪੜ੍ਹੇ-ਲਿਖੇ ਨੌਜਵਾਨਾਂ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸਾਬਕਾ ਥਾਣੇਦਾਰ ਲਖਬੀਰ ਸਿੰਘ ਤੇੜਾਂ ਰਾਜਪੂਤਾਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਮੀਟਿੰਗ ਵਿਚ ਸਰਬਜੀਤ ਕੌਰ, ਜਸਪ੍ਰੀਤ ਕੌਰ, ਸ਼ਾਂਤੀ ਕੌਰ, ਅਮਰਜੀਤ ਕੌਰ, ਆਸੋ, ਜਗੀਰੋ, ਪ੍ਰੀਤੋ, ਭੋਲੀ, ਸੁਰਜੀਤ ਕੌਰ, ਕਸ਼ਮੀਰ ਕੌਰ, ਬਾਵੀ, ਕੁਲਵੰਤ ਕੌਰ, ਸੁਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਿਲ ਹੋਈਆਂ। ਇਸ ਤੋਂ ਇਲਾਵਾ ਖੇਤ ਮਜ਼ਦੂਰ ਆਗੂ ਗੁਰਮੁੱਖ ਸਿੰਘ, ਗੁਰਸੇਵਕ ਸਿੰਘ ਅਤੇ ਸੁਖਦੇਵ ਸਿੰਘ ਨੇ ਵੀ ਮੀਟਿੰਗ ਵਿਚ ਹਿੱਸਾ ਲਿਆ। ਅੰਤ ਵਿਚ ਸਰਬਸੰਮਤੀ ਨਾਲ ਮਨਜੀਤ ਕੌਰ ਦੀ ਅਗਵਾਈ ਹੇਠ 12 ਮੈਂਬਰੀ ਔਰਤ ਮੁਕਤੀ ਮੋਰਚਾ ਦੀ ਟੀਮ ਦੀ ਚੋਣ ਕੀਤੀ ਗਈ।
ਪਿਛਲੀ ਖ਼ਬਰ ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਐਸ.ਡੀ.ਐੱਮ. ਦਫਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਤਲਵੰਡੀ ਚੌਧਰੀਆਂ ਵਿਖੇ ਨਗਰ ਕੀਰਤਨ ਪੁੱਜਣ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।