18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੈਂਬਰ ਪਾਰਲੀਮੈਂਟ ਔਜਲਾ ਦੀ ਅਗਵਾਈ ਹੇਠ ਪਿੰਡ ਸੁਧਾਰ ਤੋਂ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਿਲ

ਅਜਨਾਲਾ, ਗੱਗੋਮਾਹਲ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਅਜਨਾਲਾ ਵਿਚ ਕਾਂਗਰਸ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਸੁਧਾਰ ਤੋਂ ਕਈ ਪਰਿਵਾਰਾਂ ਨੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਕਾਂਗਰਸ ਦਾ ਹੱਥ ਫੜ ਲਿਆ। ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਚ ਭਰੋਸਾ ਪ੍ਰਗਟ ਕਰਦਿਆਂ ਭਵਿੱਖ ਵਿਚ ਵੀ ਕਾਂਗਰਸ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਨਾਲ ਖੜ੍ਹੇ ਸੁਖਜਿੰਦਰ ਸਿੰਘ ਸੁੱਖ ਔਜਲਾ ਤੇ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 18-09-2026
ਅਜਨਾਲਾ, ਗੱਗੋਮਾਹਲ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਅਜਨਾਲਾ ਵਿਚ ਕਾਂਗਰਸ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਸੁਧਾਰ ਤੋਂ ਕਈ ਪਰਿਵਾਰਾਂ ਨੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਕਾਂਗਰਸ ਦਾ ਹੱਥ ਫੜ ਲਿਆ। ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਚ ਭਰੋਸਾ ਪ੍ਰਗਟ ਕਰਦਿਆਂ ਭਵਿੱਖ ਵਿਚ ਵੀ ਕਾਂਗਰਸ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਬਖ਼ਸ਼ੀਸ਼ ਸਿੰਘ, ਪਰਗਟ ਸਿੰਘ, ਟਹਿਲ ਸਿੰਘ, ਅਜੀਤ ਸਿੰਘ ਨੰਬਰਦਾਰ, ਜੈਮਲ ਸਿੰਘ ਮਾਸਟਰ, ਗੁਰਵਿੰਦਰ ਸਿੰਘ, ਪ੍ਰਗਟ ਸਿੰਘ, ਕ੍ਰਿਪਾਲ ਸਿੰਘ ਸੈਕਟਰੀ, ਹੀਰਾ ਸਿੰਘ, ਹਰਪਾਲ ਸਿੰਘ ਮੈਂਬਰ, ਸਤਨਾਮ ਸਿੰਘ ਸੂਬੇਦਾਰ ਆਦਿ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਕਾਂਗਰਸ ਦਾ ਸੰਗਠਨ ਸਿਰਫ਼ ਸਿਆਸੀ ਪੱਧਰ ’ਤੇ ਹੀ ਨਹੀਂ, ਸਗੋਂ ਪਿੰਡ-ਪਿੰਡ ਤੇ ਆਮ ਲੋਕਾਂ ਵਿਚ ਵੀ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮਿਲ ਕੇ ਉਠਾਇਆ ਜਾਵੇਗਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਤੇ ਨਿਸ਼ਾਨ ਸਿੰਘ ਸੁਧਾਰ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ 20 ਦੀ ਰੈਲੀ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰੇਗੀ- ਕੰਚਨਪ੍ਰੀਤ ਕੌਰ ਅਗਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਰਾਸ਼ਟਰੀ ਇੰਜੀਨੀਅਰ ਦਿਵਸ ਮੌਕੇ ਸਾਬਕਾ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।