19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਤੀਰਥ ਯਾਤਰਾ ਯੋਜਨਾ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਬਣਾਇਆ ਸੁਖਾਲਾ- ਸਵਿੰਦਰ ਸਿੰਘ ਮੁੱਛਲ

ਟਾਂਗਰਾ, 17 ਸਤੰਬਰ (ਹਰਜਿੰਦਰ ਸਿੰਘ ਕਲੇਰ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੁੱਛਲ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਬਲਾਕ ਪ੍ਰਧਾਨ ਸਵਿੰਦਰ ਸਿੰਘ ਮੁੱਛਲ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 18-09-2026
ਟਾਂਗਰਾ, 17 ਸਤੰਬਰ (ਹਰਜਿੰਦਰ ਸਿੰਘ ਕਲੇਰ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੁੱਛਲ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਬਲਾਕ ਪ੍ਰਧਾਨ ਸਵਿੰਦਰ ਸਿੰਘ ਮੁੱਛਲ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਵਿੰਦਰ ਸਿੰਘ ਮੁੱਛਲ ਨੇ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਲੋਕ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ, ਪਰ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਵੱਡੀ ਸਹੂਲਤ ਬਣ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਸਿਰਫ਼ ਸ਼ਰਧਾ ਨਾਲ ਹੀ ਨਹੀਂ ਜੁੜੀਆਂ ਹੁੰਦੀਆਂ, ਸਗੋਂ ਇਹ ਲੋਕਾਂ ਨੂੰ ਆਪਣੀ ਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੱਲੂਵਾਲ ’ਚ ਸਮਾਗਮ 20 ਨੂੰ- ਬਾਬਾ ਦਲਜੀਤ ਸਿੰਘ ਅਗਲੀ ਖ਼ਬਰ ਕਿਸਾਨ ਦੇ ਖੇਤ ’ਚ ਬਿਜਲੀ ਦੀਆਂ ਤਾਰਾਂ ਦਾ ਬਣਿਆ ਖਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।