18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲੋਪੋਕੇ ਰੈਲੀ ਦੀਆਂ ਤਿਆਰੀਆਂ ਲਈ ਵਰਕਰਾਂ ਨੇ ਕੱਸੀ ਕਮਰ, ਪਿੰਡ-ਪਿੰਡ ਲਾਮਬੰਦੀ ਤੇਜ਼

ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਹੋਈ, ਜਿਸ ’ਚ 28 ਸਤੰਬਰ ਨੂੰ ਹੋਣ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਵਰਕਰਾਂ ਤੇ ਸੰਗਤ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪਹੁੰਚੇ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਦਾਅਵਾ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਹੋਣ ਵਾਲੀ ਇਹ ਰੈਲੀ ਸੂਬੇ ਦੇ ਇਤਿਹਾਸ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ।

ਅਜੀਤ ਡੈਸਕ 18-09-2026
ਚੋਗਾਵਾਂ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਹੋਈ, ਜਿਸ ’ਚ 28 ਸਤੰਬਰ ਨੂੰ ਹੋਣ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਵਰਕਰਾਂ ਤੇ ਸੰਗਤ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪਹੁੰਚੇ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਦਾਅਵਾ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਹੋਣ ਵਾਲੀ ਇਹ ਰੈਲੀ ਸੂਬੇ ਦੇ ਇਤਿਹਾਸ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਰੈਲੀ ਦੀ ਸਫਲਤਾ ਲਈ ਹਰ ਪਿੰਡਾਂ ਵਿਚ ਦਰਜਾ-ਬ-ਦਰਜਾ ਵਰਕਰਾਂ ਵਲੋਂ ਦਿਨ ਰਾਤ ਇਕ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਾ: ਕਾਬਲ ਸਿੰਘ ਸੰਧੂ, ਡਾ. ਸ਼ਰਨਜੀਤ ਸਿੰਘ, ਸਰਪੰਚ ਗੁਰਸੇਵਕ ਸਿੰਘ ਗੈਵੀ, ਸਰਕਲ ਪ੍ਰਧਾਨ ਗੁਰਮੀਤ ਸਿੰਘ, ਰਾਜਪਾਲ ਸਿੰਘ, ਸਾਬਕਾ ਸਰਪੰਚ ਹਜ਼ੂਰ ਸਿੰਘ, ਡਾ. ਕਾਰਜ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਹਰਪਾਲ ਸਿੰਘ, ਧਰਮਵੀਰ ਸਿੰਘ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਨਾਗਰਿਕ ਅੱਗੇ ਆਵੇ-ਹਰਭਜਨ ਸਿੰਘ ਈ.ਟੀ.ਓ. ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਅਜਨਾਲਾ ਖੇਤਰ ’ਚ ਕਈ ਥਾਵਾਂ ’ਤੇ ਫ਼ਸਲਾਂ ਜ਼ਮੀਨ ’ਤੇ ਵਿਛੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।