20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਪ ਸਰਕਾਰ ਦੇ ਰਾਜ ਅੰਦਰ ਆਮ ਲੋਕ ਤਾਂ ਕੀ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ-ਭਗਵੰਤ ਪਾਲ ਸੱਚਰ

ਜੇਠੂਵਾਲ, 19 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵਲੋਂ ਪਿੰਡ ਲੁੱਧੜ ਵਿਖੇ ਕਾਂਗਰਸੀ ਆਗੂ ਰੇਸ਼ਮ ਸਿੰਘ ਗਿੱਲ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਰਾਜ ਅੰਦਰ ਦਿਨ ਦਿਹਾੜੇ ਵਾਪਰ ਰਹੀਆਂ ਘਟਨਾਵਾਂ ਕਰਕੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਅਤੇ ਆਮ ਲੋਕਾਂ ਤੋਂ ਬਾਅਦ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ, ਜਿਸ ਦੀ ਮਿਸਾਲ ਅੰਮ੍ਰਿਤਸਰ ਵਿਖੇ ਇਕ ਪੁਲਿਸ ਮੁਲਾਜ਼ਮ ਦੀ ਡਿਊਟੀ ਸਮੇਂ ਹੋਈ ਹੱਤਿਆ ਤੋਂ ਮਿਲਦੀ ਹੈ। ਪੰਜਾਬ ਦੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਦਾ ਵਧਣਾ ਅਤੇ ਅਪਰਾਧੀਆਂ ਵਲੋਂ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇਣਾ ਚਿੰਤਾ ਦਾ ਵਿਸ਼ਾ ਹੈ।

ਅਜੀਤ ਡੈਸਕ 20-09-2026
ਜੇਠੂਵਾਲ, 19 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵਲੋਂ ਪਿੰਡ ਲੁੱਧੜ ਵਿਖੇ ਕਾਂਗਰਸੀ ਆਗੂ ਰੇਸ਼ਮ ਸਿੰਘ ਗਿੱਲ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਰਾਜ ਅੰਦਰ ਦਿਨ ਦਿਹਾੜੇ ਵਾਪਰ ਰਹੀਆਂ ਘਟਨਾਵਾਂ ਕਰਕੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਅਤੇ ਆਮ ਲੋਕਾਂ ਤੋਂ ਬਾਅਦ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ, ਜਿਸ ਦੀ ਮਿਸਾਲ ਅੰਮ੍ਰਿਤਸਰ ਵਿਖੇ ਇਕ ਪੁਲਿਸ ਮੁਲਾਜ਼ਮ ਦੀ ਡਿਊਟੀ ਸਮੇਂ ਹੋਈ ਹੱਤਿਆ ਤੋਂ ਮਿਲਦੀ ਹੈ। ਪੰਜਾਬ ਦੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਦਾ ਵਧਣਾ ਅਤੇ ਅਪਰਾਧੀਆਂ ਵਲੋਂ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਮੁਲਾਜ਼ਮ ਦੇ ਕਤਲ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਪ੍ਰਧਾਨ ਨਵਦੀਪ ਸਿੰਘ ਸੋਨਾ ਮਜੀਠਾ, ਕੇਵਲ ਸਿੰਘ ਲੁੱਧੜ, ਰੇਸ਼ਮ ਸਿੰਘ ਗਿੱਲ, ਭਜਨ ਸਿੰਘ, ਬਲਵਿੰਦਰ ਸਿੰਘ ਬਿੰਦੀ, ਮੰਗਲ ਸਿੰਘ, ਬਲਵਿੰਦਰ ਸਿੰਘ ਬਿੱਲਾ, ਸ਼ਮਸ਼ੇਰ ਸਿੰਘ ਸ਼ੇਰਾ, ਡਾ: ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਕੱਥੂਨੰਗਲ, ਮੋਹਣ ਸਿੰਘ, ਡਾ: ਕੁਲਵਿੰਦਰ ਸਿੰਘ ਸਿੰਘ ਭੋਆ ਆਦਿ ਕਾਂਗਰਸੀ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਸਿਡਾਨਾ ਇੰਸਟੀਚਿਊਟਸ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਨਾਮ ਵੰਡ ਸਮਾਰੋਹ ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕ... ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ‘ਬੁੱਧ ਅਤੇ ਸਿੱਖ ਧਰਮ’ ’ਤੇ ਵਿਸ਼ੇਸ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।