24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਿੰਡੀ ਸੈਦਾਂ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਵੱਡੀ ਕਾਰਵਾਈ: 2 ਲੱਖ ਲੀਟਰ ਕੱਚੀ ਲਾਹਣ ਅਤੇ 400 ਬੋਤਲਾਂ ਦੇਸੀ ਸ਼ਰਾਬ ਬਰਾਮਦ

ਓਠੀਆਂ, 23 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਪੁਲਿਸ ਪਾਰਟੀ ਨੇ ਸਰਹੱਦੀ ਪਿੰਡ ਭਿੰਡੀਸੈਦਾਂ ਵਿਖੇ ਬਾਹਰ ਡੇਰਿਆਂ, ਖੇਤਾਂ ਅਤੇ ਛੱਪੜਾਂ ’ਚ ਛਾਪੇਮਾਰੀ ਕੀਤੀ । ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖਿਲਾਫ਼ ਛੇੜੀ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਅਤੇ ਸਥਾਨਕ ਪੁਲਿਸ ਵਲੋਂ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ।

ਅਜੀਤ ਡੈਸਕ 24-09-2026
ਓਠੀਆਂ, 23 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਪੁਲਿਸ ਪਾਰਟੀ ਨੇ ਸਰਹੱਦੀ ਪਿੰਡ ਭਿੰਡੀਸੈਦਾਂ ਵਿਖੇ ਬਾਹਰ ਡੇਰਿਆਂ, ਖੇਤਾਂ ਅਤੇ ਛੱਪੜਾਂ ’ਚ ਛਾਪੇਮਾਰੀ ਕੀਤੀ । ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖਿਲਾਫ਼ ਛੇੜੀ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਅਤੇ ਸਥਾਨਕ ਪੁਲਿਸ ਵਲੋਂ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ । ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਥਾਣਾ ਭਿੰਡੀ ਸੈਦਾਂ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ, ਡੇਰਿਆਂ, ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿਚ ਕੱਚੀ ਲਾਹਣ ਅਤੇ ਸ਼ਰਾਬ ਬਰਾਮਦ ਹੋਣ ਦਾ ਸਮਾਚਾਰ ਹੈ। ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਨੇ ਦੱਸਿਆ ਕਿ ਛਾਪਾਮਾਰੀ ਟੀਮ ਨਾਲ ਐਕਸਾਈਜ਼ ਇੰਸਪੈਕਟਰ ਰਮਨ ਸ਼ਰਮਾ ਅਤੇ ਵਿਭਾਗ ਦੇ 12 ਕਰਮਚਾਰੀ ਨਾਲ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਥਾਨਕ ਸਰਹਦੀ ਥਾਣਾ ਭਿੰਡੀ ਸੈਦਾਂ ਦੇ ਥਾਣੇ ਤੋਂ ਪੁਲਿਸ ਪਾਰਟੀ ਵੀ ਨਾਲ ਸਾਝਾ ਅਪ੍ਰੇਸਨ ਕੀਤਾ ਗਿਆ । ਇੰਸਪੈਕਟਰ ਜਗਦੀਪ ਕੌਰ ਟੀਮ ਵਲੋਂ ਇਲਾਕੇ ਦੇ ਵੱਖ-ਵੱਖ ਡੇਰਿਆਂ, ਖੇਤਾਂ ਨਾਲ ਲੱਗਦੀਆਂ ਰਸਤਿਆਂ ਅਤੇ ਛੱਪੜ ਦੇ ਅੰਦਰ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਤਲਾਸ਼ੀ ਦੌਰਾਨ ਛੱਪੜ ਅਤੇ ਹੋਰ ਲੁਕਵੀਆਂ ਥਾਵਾਂ ਤੋਂ ਤਕਰੀਬਨ 50 ਤਰਪਾਲਾਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਵਿਚ ਲਗਭਗ 2 ਲੱਖ ਲੀਟਰ ਕੱਚੀ ਲਾਹਣ ਛੁਪਾ ਕੇ ਰੱਖੀ ਗਈ ਸੀ। ਇਸ ਦੇ ਨਾਲ ਹੀ ਟੀਮ ਨੇ 40 ਪਲਾਸਟਿਕ ਦੇ ਕੇਨ, 6 ਲੋਹੇ ਦੇ ਡਰੰਮ ਅਤੇ 3 ਪਲਾਸਟਿਕ ਦੇ ਡਰੰਮ ਵੀ ਜ਼ਬਤ ਕੀਤੇ ਅਤੇ 400 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿਚ ਪੁਲਿਸ ਵਲੋਂ ਅਣਪਛਾਤੇ/ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸ਼ਵ ਪੰਜਾਬੀ ਦਿਵਾਸ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਦੇਣੀਆਂ ਸ਼ਲਾਘਾਯੋਗ ਕਦਮ–ਰਾਜਕੁਮਾਰ ਲੁੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।