28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਾਸਟਰ ਜਹਾਂਗੀਰ ਦੀ ਅਗਵਾਈ ਹੇਠ ਮੋਦੇ ਤੋਂ 40 ਪਰਿਵਾਰ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਪਿੰਡ ਮੋਦੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ। ਮਾਸਟਰ ਜਹਾਂਗੀਰ ਅਤੇ ਉਨ੍ਹਾਂ ਨਾਲ ਆਏ ਹੋਰ ਸਾਥੀਆਂ ਨੂੰ ਪਿੰਡ ਵਾਸੀਆਂ ਵਲੋਂ ਸਨਮਾਨਿਤ ਕਰਦੇ ਹੋਏ ਜੀ ਆਇਆਂ ਆਖਿਆ ਗਿਆ।

ਅਜੀਤ ਡੈਸਕ 27-09-2026
ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਪਿੰਡ ਮੋਦੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ। ਮਾਸਟਰ ਜਹਾਂਗੀਰ ਅਤੇ ਉਨ੍ਹਾਂ ਨਾਲ ਆਏ ਹੋਰ ਸਾਥੀਆਂ ਨੂੰ ਪਿੰਡ ਵਾਸੀਆਂ ਵਲੋਂ ਸਨਮਾਨਿਤ ਕਰਦੇ ਹੋਏ ਜੀ ਆਇਆਂ ਆਖਿਆ ਗਿਆ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ। ਮਾਸਟਰ ਜਹਾਂਗੀਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਆਉਣ ’ਤੇ ਨਸ਼ੇ ਦਾ ਖਾਤਮਾ ਕਰਕੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹੀ ਇੱਕੋ ਇਕ ਖੇਤਰੀ ਪਾਰਟੀ ਹੈ ਜੋ ਪੰਜਾਬ ਵਿਚੋਂ ਨਸ਼ੇ ਦਾ ਖਾਤਮਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਵਾਰਿਸ ਪੰਜਾਬ ਦੇ ਪਾਰਟੀ ਨੂੰ ਅੱਗੇ ਲਿਆਉਣ ਦੀ ਲੋੜ ਹੈ ਤਾਂ ਹੀ ਮਸਲੇ ਹੱਲ ਹੋ ਸਕਦੇ ਹਨ। ਇਸ ਮੌਕੇ ਬਲਜੀਤ ਸਿੰਘ, ਨੰਬਰਦਾਰ ਸ਼ਰਨਜੀਤ ਸਿੰਘ, ਕਿਸਾਨ ਆਗੂ ਬੂਟਾ ਸਿੰਘ, ਇੰਦਰਜੀਤ ਸਿੰਘ ਅਤੇ 40 ਤੋਂ ਵੱਧ ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦੀ ਗੱਲ ਕਹੀ।
ਪਿਛਲੀ ਖ਼ਬਰ ਦਸਮੇਸ਼ ਕਾਲਜ ਫ਼ਾਰ ਵਿਮਨ ਦੀਆਂ ਤਿੰਨ ਵਿਦਿਆਰਥਣਾਂ ਨੇ ਹਾਸਿਲ ਕੀਤੀ ਯੂਨੀਵਰਸਿਟੀ ਵਿਚ ਮੈਰਿਟ ਅਗਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।