27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਡਾਲਾ ਜੌਹਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰਭਜਨ ਸਿੰਘ ਈ.ਟੀ. ਓ. ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੰਡਿਆਲਾ ਗੁਰੂ, 26 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 27-09-2026
ਜੰਡਿਆਲਾ ਗੁਰੂ, 26 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਯਾਤਰਾ ਦੌਰਾਨ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 5 ਲੱਖ ਤੋਂ ਵੱਧ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਉਂਦਿਆਂ ਲੋਕਾਂ ਨੂੰ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਹੈ। ਇਸ ਮੌਕੇ ਵਡਾਲਾ ਜੌਹਲ ਦੀ ਸੰਗਤ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵਾਅਦਾ ਕਰਕੇ ਮੁਕਰਦੀ ਨਜ਼ਰ ਆਉਂਦੀ – ਬਰਿੰਦਰਜੀਤ ਛੀਨਾ ਬਲਾਕ ਜੰਡਿਆਲਾ ਗੁਰੂ ਦ... ਅਗਲੀ ਖ਼ਬਰ ਗਨੀਵ ਕੌਰ ਮਜੀਠੀਆ ਦੀ ਅਗਵਾਈ ’ਚ ਸੰਗਤਾਂ ਵਲੋਂ ਖ਼ਾਲਸਾ ਮਾਰਚ ਦਾ ਭੀਲੋਵਾਲ ਪੁੱਜਣ ’ਤੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।