ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵਾਅਦਾ ਕਰਕੇ ਮੁਕਰਦੀ ਨਜ਼ਰ ਆਉਂਦੀ – ਬਰਿੰਦਰਜੀਤ ਛੀਨਾ ਬਲਾਕ ਜੰਡਿਆਲਾ ਗੁਰੂ ਦੇ ਆਂਗਣਵਾੜੀ ਵਰਕਰਾਂ ਨਾਲ ਹੋਈ ਅਹਿਮ ਮੀਟਿੰਗ
ਜੰਡਿਆਲਾ ਗੁਰੂ, 26 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)- ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਵਲੋਂ ਬਲਾਕ ਜੰਡਿਆਲਾ ਗੁਰੂ ਦੇ ਆਂਗਣਵਾੜੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਗਹਿਰੀ ਮੰਡੀ ਵਿਖੇ ਕੀਤੀ ਗਈ ਜਿਸ ਦੀ ਅਗਵਾਈ ਬਲਾਕ ਪ੍ਰਧਾਨ ਬਲਜੀਤ ਕੌਰ ਅਤੇ ਹਰਜਿੰਦਰ ਕੌਰ ਵਲੋਂ ਕੀਤੀ ਗਈ। ਮੀਟਿੰਗ ਵਿਚ ਜੰਡਿਆਲਾ ਗੁਰੂ ਬਲਾਕ ਦੀਆ ਸੈਂਕੜੇ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕਰਕੇ ਸਰਵ ਆਂਗਣਵਾੜੀ ਯੂਨੀਅਨ ਦਾ ਪੱਲਾ ਫੜ ਕੇ ਮੈਡਮ ਛੀਨਾ ਦੀ ਦੂਰਦਰਸ਼ੀ ਸੋਚ ’ਤੇ ਭਰੋਸਾ ਪ੍ਰਗਟ ਕਰਦਿਆਂ ਬਲਜੀਤ ਕੌਰ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ ਅਤੇ ਜੰਡਿਆਲਾ ਗੁਰੂ ਬਲਾਕ ਦੇ ਮੈਂਬਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ ।
ਅਜੀਤ ਡੈਸਕ
27-09-2026