28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਬਾਬਾ ਬਕਾਲਾ ਸਾਹਿਬ, 27 ਸਤੰਬਰ (ਰਾਜਨ)-ਹਾਲ ਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਦੇ ਸਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਇਕ ਅਹਿਮ ਮੁਲਾਕਾਤ ਕੀਤੀ ਅਤੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਮਨੀਸ਼ ਸਿਸੋਦੀਆ ਨੂੰ ਦੱਸਿਆ ਕਿ ਹਲਕੇ ’ਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ ।

ਆਪ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਦਿਆਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ । ਅਜੀਤ ਤਸਵੀਰ 28-09-2026
ਬਾਬਾ ਬਕਾਲਾ ਸਾਹਿਬ, 27 ਸਤੰਬਰ (ਰਾਜਨ)-ਹਾਲ ਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਦੇ ਸਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਇਕ ਅਹਿਮ ਮੁਲਾਕਾਤ ਕੀਤੀ ਅਤੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਮਨੀਸ਼ ਸਿਸੋਦੀਆ ਨੂੰ ਦੱਸਿਆ ਕਿ ਹਲਕੇ ’ਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ । ਮਨੀਸ਼ ਸਿਸੋਦੀਆ ਨੇ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਹ ਤਕੜੇ ਹੋ ਕੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ । ਇਸ ਮੌਕੇ ਉਨਾਂ ਦੇ ਨਾਲ ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ, ਸਰਵਣ ਸਿੰਘ ਬਲਸਰਾਏ ਮੈਂਬਰ ਬਲਾਕ ਸੰਮਤੀ, ਸਰਪੰਚ ਤੇਜਿੰਦਰ ਸਿੰਘ ਬੱਲ, ਮੇਜਰ ਸਿੰਘ ਸੇਖੋਂ ਵਡਾਲਾ, ਬਲਸ਼ਰਨ ਸਿੰਘ ਜਮਾਲਪੁਰ, ਨਰਜਿੰਦਰ ਸਿੰਘ ਲਾਲੀ, ਕੌਂਸਲਰ ਮਨਜਿੰਦਰ ਸਿੰਘ ਸੋਨੀ, ਕੌਂਸਲਰ ਪਰਮਜੀਤ ਸਿੰਘ, ਸੁਰਿੰਦਰ ਸਿੰਘ ਸੰਧੂ ਆਦਿ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਔਜਲਾ, ਮਜੀਠੀਆ, ਧਾਲੀਵਾਲ, ਗਿੱਲ, ਸੱਚਰ ਸਮੇਤ ਅਨੇਕਾਂ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਜੱਗਾ ਮਜੀਠਾ ਨਾਲ ਕੀ... ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।